12.4 C
Alba Iulia
Sunday, January 14, 2024

ਰਾਸ਼ਟਰਪਤੀ ਦੀ ਚੋਣ ’ਚ ਟਰੰਪ ਨੂੰ ਚੁਣੌਤੀ ਦੇਵੇਗੀ ਨਿੱਕੀ ਹੇਲੀ

Must Read


ਚਾਰਲਸਟਨ, 14 ਫਰਵਰੀ

ਦੱਖਣੀ ਕੈਰੋਲੀਨਾ ਦੀ ਸਾਬਕਾ ਗਵਰਨਰ ਅਤੇ ਸੰਯੁਕਤ ਰਾਸ਼ਟਰ ਦੀ ਸਫ਼ੀਰ ਨਿੱਕੀ ਹੇਲੀ (51) ਨੇ ਰਾਸ਼ਟਰਪਤੀ ਚੋਣਾਂ ਲਈ ਰਿਪਬਲਿਕਨ ਪਾਰਟੀ ‘ਚ ਆਪਣੀ ਉਮੀਦਵਾਰੀ ਦਾ ਅੱਜ ਐਲਾਨ ਕਰ ਦਿੱਤਾ ਹੈ। ਉਹ 2024 ਲਈ ਰਿਪਬਲਿਕ ਨਾਮਜ਼ਦਗੀ ਲਈ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਚੁਣੌਤੀ ਦੇਵੇਗੀ। ਉਧਰ ਭਾਰਤੀ-ਅਮਰੀਕੀ ਰਿਪਬਲਿਕਨ ਅਤੇ ਕਾਰੋਬਾਰੀ ਵਿਵੇਕ ਰਾਮਾਸਵਾਮੀ ਵੀ ਮੈਦਾਨ ‘ਚ ਉਤਰਨ ਦੀ ਤਿਆਰੀ ਕਰ ਰਹੇ ਹਨ।

ਕਰੀਬ ਦੋ ਸਾਲ ਪਹਿਲਾਂ ਨਿੱਕੀ ਹੇਲੀ ਨੇ ਕਿਹਾ ਸੀ ਕਿ ਉਹ ਵ੍ਹਾਈਟ ਹਾਊਸ ਦੀ ਦੌੜ ਲਈ ਆਪਣੇ ਸਾਬਕਾ ਬੌਸ ਟਰੰਪ ਨੂੰ ਚੁਣੌਤੀ ਨਹੀਂ ਦੇਵੇਗੀ। ਪਰ ਪਿਛਲੇ ਕੁਝ ਮਹੀਨਿਆਂ ‘ਚ ਉਸ ਨੇ ਆਪਣੀ ਯੋਜਨਾ ਬਦਲ ਲਈ ਹੈ। ਉਸ ਨੇ ਕਿਹਾ ਕਿ ਉਹ ਦੇਸ਼ ਦੀ ਮਾੜੀ ਆਰਥਿਕਤਾ ਅਤੇ ਨਵੀਂ ਪੀੜ੍ਹੀ ਨੂੰ ਅੱਗੇ ਲਿਆਉਣ ਦੀਆਂ ਕੋਸ਼ਿਸ਼ਾਂ ਕਰੇਗੀ। ਨਿੱਕੀ ਹੇਲੀ ਪਹਿਲੀ ਰਿਪਬਲਿਕਨ ਬਣ ਗਈ ਹੈ ਜੋ ਆਉਂਦੇ ਮਹੀਨਿਆਂ ‘ਚ ਰਾਸ਼ਟਰਪਤੀ ਉਮੀਦਵਾਰ ਦੀ ਨਾਮਜ਼ਦਗੀ ਲਈ ਆਪਣਾ ਚੋਣ ਪ੍ਰਚਾਰ ਸ਼ੁਰੂ ਕਰੇਗੀ। -ਏਪੀ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -