ਗੇਕਬਰਹਾ (ਦੱਖਣੀ ਅਫਰੀਕਾ), 18 ਫਰਵਰੀ
ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ (52) ਦੀ ਅਰਧ ਸੈਂਕੜੇ ਦੀ ਪਾਰੀ ਅਤੇ ਰਿਚਾ ਘੋਸ਼ (ਨਾਬਾਦ 47) ਵੱਲੋਂ ਅੰਤਿਮ ਓਵਰ ਵਿੱਚ ਬਣਾਈਆਂ ਗਈਆਂ 19 ਦੌੜਾਂ ਦੇ ਬਾਵਜੂਦ ਭਾਰਤ ਨੂੰ ਅੱਜ ਇਥੇ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਲੀਗ ਮੈਚ ਵਿੱਚ ਇੰਗਲੈਂਡ ਹੱਥੋਂ 11 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇੰਗਲੈਂਡ ਦੀ ਟੀਮ ਨੇ ਸੱਤ ਵਿਕਟਾਂ ਗੁਆ ਕੇ 151 ਦੌੜਾਂ ਬਣਾਈਆਂ। ਇਸ ਟੀਚੇ ਦਾ ਪਿੱਛਾ ਕਰਦੀ ਹੋਈ ਭਾਰਤੀ ਟੀਮ 20 ਓਵਰਾਂ ਵਿੱਚ ਪੰਜ ਵਿਕਟਾਂ ਗੁਆ ਕੇ 140 ਦੌੜਾਂ ਬਣਾ ਸਕੀ ਤੇ ਮੈਚ ਹਾਰ ਗਈ। -ਪੀਟੀਆਈ