12.4 C
Alba Iulia
Sunday, April 28, 2024

ਬੈਡਮਿੰਟਨ ਚੈਂਪੀਅਨਸ਼ਿਪ: ਸੰਜੀਵ ਕੁਮਾਰ ਨੇ ਜਿੱਤੇ ਗੋਲਡ ਮੈਡਲ

Must Read


ਧੂਰੀ: ਇੰਡੀਅਨ ਆਇਲ ਪੰਜਾਬ ਸਟੇਟ ਮਾਸਟਰਜ਼ ਬੈਡਮਿੰਟਨ ਚੈਂਪੀਅਨਸ਼ਿਪ 2023 ਵਿੱਚ ਸੰਜੀਵ ਕੁਮਾਰ ਨੇ ਸਿੰਗਲ , ਡਬਲ ਅਤੇ ਮਿਕਸਡ ਡਬਲ ਵਿੱਚ ਸੋਨੇ ਦੇ ਤਗਮੇ ਜਿੱਤ ਕੇ ਧੂਰੀ ਦਾ ਨਾਂ ਚਮਕਾਇਆ ਹੈ। ਚੈਂਪੀਅਨਸ਼ਿਪ ਜਿੱਤਣ ਉਪਰੰਤ ਧੂਰੀ ਪਹੁੰਚਣ ‘ਤੇ ਸੰਜੀਵ ਕੁਮਾਰ ਨੇ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਜਲੰਧਰ ਦੇ ਰਾਏਜ਼ਾਦਾ ਹੰਸ ਰਾਜ ਸਟੇਡੀਅਮ ਵਿੱਚ ਇਸ ਚੈਂਪੀਅਨਸ਼ਿਪ ਵਿੱਚ ਬਹੁਤ ਜ਼ਬਰਦਸਤ ਮੁਕਾਬਲੇ ਹੋਏ, ਜਿਨ੍ਹਾਂ ਵਿੱਚ ਸਾਰੀਆਂ ਕੈਟਾਗਰੀਆਂ ਵਿੱਚੋਂ ਉਸ ਨੇ ਗੋਲਡ ਮੈਡਲ ਪ੍ਰਾਪਤ ਕੀਤੇ ਹਨ। ਉਨ੍ਹਾਂ ਨੇ ਆਪਣੀ ਇਸ ਪ੍ਰਾਪਤੀ ਦਾ ਸਿਹਰਾ ਪਰਮਿੰਦਰ ਸਿੰਘ ਵਿੱਕੀ ਨੂੰ ਦਿੱਤਾ ਹੈ। ਇਸ ਮੌਕੇ ਜੇਤੂਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਸਾਬਕਾ ਐੱਮ ਐਲ ਏ ਧਨਵੰਤ ਸਿੰਘ ਨੇ ਇਸ ਪ੍ਰਾਪਤੀ ਲਈ ਉਭਰਦੇ ਖਿਡਾਰੀਆਂ ਨੂੰ ਸੰਜੀਵ ਕੁਮਾਰ ਤੇ ਹਰਸ਼ ਜ਼ਿੰਦਲ ਤੋਂ ਪ੍ਰੇਰਨਾ ਲੈਣ ਲਈ ਉਤਸ਼ਾਹਿਤ ਕੀਤਾ। -ਨਿੱਜੀ ਪੱਤਰ ਪ੍ਰੇਰਕ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -