ਬੰਗਲੌਰ, 24 ਫਰਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਿਸ਼ਵ ਨੂੰ ਦਰਪੇਸ਼ ਚੁਣੌਤੀਆਂ ਖਾਸ ਕਰਕੇ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਲਈ ਬਹੁਪੱਖੀ ਵਿਕਾਸ ਬੈਂਕਾਂ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਵਿੱਤ ਮੰਤਰੀਆਂ ਅਤੇ ਕੇਂਦਰੀ ਬੈਂਕ ਗਵਰਨਰਾਂ ਦੀ ਜੀ-20 ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਆਪਣੇ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਕੌਮਾਂਤਰੀ ਅਰਥਵਿਵਸਥਾ ਨੂੰ ਸਥਿਰਤਾ, ਵਿਸ਼ਵਾਸ ਅਤੇ ਵਿਕਾਸ ਪ੍ਰਦਾਨ ਕਰਨਾ ਸਮੂਹ ਲਈ ਬਹੁਤ ਮਹੱਤਵ ਰੱਖਦਾ ਹੈ।