ਰਾਏਪੁਰ, 24 ਫਰਵਰੀ
ਕਾਂਗਰਸ ਦਾ ਤਿੰਨ ਰੋਜ਼ਾ ਇਜਲਾਸ ਅੱਜ ਇੱਥੇ ਸ਼ੁਰੂ ਹੋ ਗਿਆ, ਜਿਸ ਦੇ ਪਹਿਲੇ ਦਿਨ ਪਾਰਟੀ ਦੀ ਸਟੀਅਰਿੰਗ ਕਮੇਟੀ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੇ ਅੱਧੇ ਮੈਂਬਰਾਂ ਦੀ ਚੋਣ ਬਾਰੇ ਫ਼ੈਸਲਾ ਲਵੇਗੀ। ਅੱਜ ਸਵੇਰੇ ਸਟੀਅਰਿੰਗ ਕਮੇਟੀ ਦੀ ਮੀਟਿੰਗ ਸ਼ੁਰੂ ਹੋਈ ਅਤੇ ਇਸ ਦੇ ਨਾਲ ਹੀ ਕਨਵੈਨਸ਼ਨ ਸ਼ੁਰੂ ਹੋ ਗਈ। ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨਹੀਂ ਪਹੁੰਚੇ। ਉਨ੍ਹਾਂ ਦੇ ਸਟੀਅਰਿੰਗ ਕਮੇਟੀ ਦੀ ਮੀਟਿੰਗ ‘ਚ ਸ਼ਾਮਲ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਅੱਜ ਸ਼ਾਮ ਕਨਵੈਨਸ਼ਨ ਵਿੱਚ ਸ਼ਾਮਲ ਹੋ ਸਕਦੇ ਹਨ। ਪਾਰਟੀ ਦੀ ਇਸ 85ਵੀਂ ਕਾਂਗਰਸ ਦੇ ਪਹਿਲੇ ਹੀ ਦਿਨ ਕਾਂਗਰਸ ਦੀ ਵਿਸ਼ੇ ਨਾਲ ਸਬੰਧਤ ਕਮੇਟੀ ਰਾਜਨੀਤੀ, ਆਰਥਿਕਤਾ, ਅੰਤਰਰਾਸ਼ਟਰੀ ਮਾਮਲਿਆਂ, ਖੇਤੀਬਾੜੀ, ਸਮਾਜਿਕ ਨਿਆਂ ਅਤੇ ਯੁਵਾ ਅਤੇ ਸਿੱਖਿਆ ਬਾਰੇ ਪ੍ਰਸਤਾਵਾਂ ‘ਤੇ ਵਿਚਾਰ ਕਰੇਗੀ।