12.4 C
Alba Iulia
Thursday, May 2, 2024

ਘਰੇਲੂ ਹਿੰਸਾ ਖ਼ਿਲਾਫ਼ ਐਕਟ ਲਾਗੂ ਕਰਨ ਲਈ ਸੁਪਰੀਮ ਕੋਰਟ ਵੱਲੋਂ ਵਿਸ਼ੇਸ਼ ਹਦਾਇਤ

Must Read


ਨਵੀਂ ਦਿੱਲੀ, 25 ਫਰਵਰੀ

ਦੇਸ਼ ਦੀਆਂ ਮਹਿਲਾਵਾਂ ਨੂੰ ਘਰੇਲੂ ਹਿੰਸਾ ਤੋਂ ਬਚਾਉਣ ਲਈ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਸਾਰਿਆਂ ਸੂਬਿਆਂ ਦੇ ਪ੍ਰਮੁੱਖ ਸਕੱਤਰਾਂ ਨਾਲ ਮੀਟਿੰਗ ਕੀਤੀ ਜਾਵੇ ਅਤੇ ਮਹਿਲਾਵਾਂ ਨੂੰ ਹਿੰਸਾ ਤੋਂ ਬਚਾਉਣ ਸਬੰਧੀ ਐਕਟ ਨੂੰ ਲਾਗੂ ਕਰਨ ਵਿੱਚ ਆ ਰਹੀਆਂ ਦਿੱਕਤਾਂ ਦੇ ਹੱਲ ਬਾਰੇ ਚਰਚਾ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਜੁਲਾਈ 2022 ਤੱਕ ਦੇਸ਼ ਵਿੱਚ ਘਰੇਲੂ ਹਿੰਸਾ ਦੇ 4.71 ਲੱਖ ਕੇਸ ਸੁਣਵਾਈ ਲਈ ਲੰਬਿਤ ਸਨ।

ਸੁਪਰੀਮ ਕੋਰਟ ਨੇ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਦੇ ਸਕੱਤਰ ਨੂੰ ਹਦਾਇਤਾਂ ਦਿੱਤੀਆਂ ਕਿ ਘਰੇਲੂ ਹਿੰਸਾ ਮੁੱਦੇ ਦੇ ਹੱਲ ਲਈ ਸਾਰਿਆਂ ਸੂਬਿਆਂ ਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਪ੍ਰਮੁੱਖ ਸਕੱਤਰਾਂ ਨਾਲ ਮੀਟਿੰਗ ਕੀਤੀ ਜਾਵੇ। ਇਸ ਮੀਟਿੰਗ ਵਿੱਚ ਵਿੱਤ, ਗ੍ਰਹਿ ਤੇ ਸਮਾਜਿਕ ਨਿਆਂ ਮੰਤਰਾਲਿਆਂ ਦੇ ਸਕੱਤਰਾਂ ਤੋਂ ਇਲਾਵਾ ਕੌਮੀ ਮਹਿਲਾ ਕਮਿਸ਼ਨ ਤੇ ਕੌਮੀ ਕਾਨੂੰਨੀ ਸੇਵਾ ਅਥਾਰਿਟੀ ਦੇ ਨੁਮਾਇੰਦਿਆਂ ਨੂੰ ਵੀ ਸ਼ਾਮਲ ਹੋਣ ਦੀ ਹਦਾਇਤ ਕੀਤੀ ਗਈ ਹੈ। ਅਦਾਲਤ ਨੇ ਇਹ ਵੀ ਹੁਕਮ ਦਿੱਤੇ ਹਨ ਕਿ ਪਹਿਲੀ ਮੀਟਿੰਗ ਅਗਲੇ ਤਿੰਨ ਹਫਤਿਆਂ ਵਿੱਚ ਬੁਲਾਈ ਜਾਵੇ ਅਤੇ ‘ਮਿਸ਼ਨ ਸ਼ਕਤੀ’ ਨੂੰ ਲਾਗੂ ਕਰਨ ਸਬੰਧੀ ਸਟੇਟਸ ਰਿਪੋਰਟ ਪੇਸ਼ ਕੀਤੀ ਜਾਵੇ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -