ਨਵੀਂ ਦਿੱਲੀ, 3 ਮਾਰਚ
ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਕਰਨਾਟਕ ਦੀਆਂ ਮੁਸਲਿਮ ਵਿਦਿਆਰਥਣਾਂ ਵੱਲੋਂ ਹਿਜਾਬ ਪਹਿਨ ਕੇ ਸਰਕਾਰੀ ਸਕੂਲਾਂ ਵਿੱਚ ਹਾਜ਼ਰ ਹੋਣ ਦੀ ਇਜਾਜ਼ਤ ਮੰਗਣ ਵਾਲੀ ਪਟੀਸ਼ਨ ਦੀ ਸੁਣਵਾਈ ਲਈ ਤਿੰਨ ਜੱਜਾਂ ਦਾ ਬੈਂਚ ਬਣਾਏਗੀ। ਜਦੋਂ ਮਹਿਲਾ ਵਕੀਲ ਨੇ ਪਟੀਸ਼ਨਾਂ ਦੀ ਤੁਰੰਤ ਸੁਣਵਾਈ ਲਈ ਮਾਮਲੇ ਦਾ ਜ਼ਿਕਰ ਕੀਤਾ ਤਾਂ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀਐੱਸ ਨਰਸਿਮ੍ਹਾ ਅਤੇ ਜਸਟਿਸ ਜੇਬੀ ਪਾਰਦੀਵਾਲਾ ਦੇ ਬੈਂਚ ਨੇ ਕਿਹਾ ਕਿ ਬੈਂਚ ਕਾਇਮ ਕੀਤਾ ਜਾਵੇਗਾ।