ਜੋਗਿੰਦਰ ਸਿੰਘ ਮਾਨ
ਮਾਨਸਾ, 4 ਮਾਰਚ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ 19 ਮਾਰਚ ਨੂੰ ਆਪਣੇ ਬੇਟੇ ਦੀ ਬਰਸੀ ਮਨਾਉਣ ਦਾ ਐਲਾਨ ਕੀਤਾ ਹੈ। ਇਹ ਬਰਸੀ ਮਾਨਸਾ ਵਿਖੇ ਮਨਾਈ ਜਾਵੇਗੀ,zwnj; ਜਿਸ ਵਿੱਚ ਕਾਫੀ ਲੋਕਾਂ ਦੇ ਇਕੱਠੇ ਹੋਣ ਦੀ ਸੰਭਾਵਨਾ ਹੈ। ਸ੍ਰੀ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਭੀੜ ਦੇ ਇਕੱਠ ਅਤੇ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਸਿੱਧੂ ਮੂਸੇਵਾਲਾ ਦੀ ਬਰਸੀ ਨੂੰ ਮਾਰਚ ਵਿੱਚ ਹੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪਿਛਲੇ ਸਾਲ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ‘ਚ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਘਟਨਾ ਨੂੰ ਸਾਲ ਬੀਤ ਚੁੱਕਾ ਹੈ ਅਤੇ ਪਰਿਵਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਹੁਣ ਤੱਕ ਪੁਲੀਸ ਸਿੱਧੂ ਮੂਸੇਵਾਲਾ ਦੇ ਕਾਤਲਾਂ ਤੱਕ ਪਹੁੰਚ ਚੁੱਕੀ ਹੈ ਪਰ ਇਸ ਸਾਜ਼ਿਸ਼ ਪਿੱਛੇ ਕੌਣ ਸੀ, ਇਸ ਬਾਰੇ ਨਾ ਤਾਂ ਸਰਕਾਰ ਅਤੇ ਨਾ ਹੀ ਪੁਲੀਸ ਉਨ੍ਹਾਂ ਦੀ ਗੱਲ ਸੁਣ ਰਹੀ ਹੈ।