ਉਜੈਨ (ਮੱਧ ਪ੍ਰਦੇਸ਼), 4 ਮਾਰਚ
ਆਸਟਰੇਲੀਆ ਵਿਰੁੱਧ ਚੌਥੇ ਟੈਸਟ ਮੈਚ ਤੋਂ ਪਹਿਲਾਂ ਕ੍ਰਿਕਟਰ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਸ਼ਰਮਾ ਨੇ ਅੱਜ ਮੱਧ ਪ੍ਰਦੇਸ਼ ਦੇ ਉਜੈਨ ਜ਼ਿਲ੍ਹੇ ਵਿੱਚ ਸਥਿਤ ਪ੍ਰਸਿੱਧ ਬਾਬਾ ਮਹਾਕਾਲੇਸ਼ਵਰ ਮੰਦਰ ਦੇ ਦਰਸ਼ਨ ਕੀਤੇ। ਇਸ ਮੌਕੇ ‘ਤੇ ਅਨੁਸ਼ਕਾ ਅਤੇ ਵਿਰਾਟ ਨੇ ‘ਭਸਮ ਆਰਤੀ’ ‘ਚ ਵੀ ਹਿੱਸਾ ਲਿਆ। ਇਸ ਮੌਕੇ ਵਿਰਾਟ ਨੇ ਧੋਤੀ ਪਹਿਨੀ ਹੋਈ ਸੀ, ਜਦ ਕਿ ਅਨੁਸ਼ਕਾ ਨੇ ਪੂਜਾ ਕਰਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਹਲਕੇ ਗਰੂਏ ਰੰਗ ਦੀ ਸਾੜ੍ਹੀ ਪਹਿਨੀ ਹੋਈ ਸੀ। ਪੂਜਾ ਤੋਂ ਬਾਅਦ ਉਨ੍ਹਾਂ ਨੇ ਕੁਝ ਸਮਾਂ ਮੰਦਰ ਵਿੱਚ ਬਿਤਾਇਆ।