ਕਾਠਮੰਡੂ: ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਾਹਲ ਵਿਰੁੱਧ ਸੁਪਰੀਮ ਕੋਰਟ ਵਿਚ ਇਕ ਰਿੱਟ ਪਟੀਸ਼ਨ ਦਾਇਰ ਕਰ ਕੇ ਉਨ੍ਹਾਂ ਖ਼ਿਲਾਫ਼ ਜਾਂਚ ਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ ਗਈ ਹੈ। ਪ੍ਰਚੰਡ ਨੇ ਹਾਲ ਹੀ ਵਿਚ ਇਕ ਸਮਾਗਮ ਦੌਰਾਨ ਮਾਓਵਾਦੀਆਂ ਖ਼ਿਲਾਫ਼ ਦਹਾਕਾ ਭਰ ਚੱਲੇ ਅਪਰੇਸ਼ਨ ਦੌਰਾਨ 5000 ਲੋਕਾਂ ਨੂੰ ਮਾਰਨਾ ਕਬੂਲ ਕੀਤਾ ਸੀ। ਸੁਪਰੀਮ ਕੋਰਟ ਵਿਚ ਪਟੀਸ਼ਨ ਵਕੀਲ ਗਿਆਨੇਂਦਰ ਅਰਾਨ ਤੇ ਮਾਓਵਾਦੀ ਬਗਾਵਤ ਨਾਲ ਜੁੜੇ ਕਈ ਹੋਰਾਂ ਵੱਲੋਂ ਦਾਇਰ ਕੀਤੀ ਗਈ ਹੈ। ਪ੍ਰਧਾਨ ਮੰਤਰੀ ਵਿਰੁੱਧ ਇਕ ਹੋਰ ਪਟੀਸ਼ਨ ਵੀ ਦਾਇਰ ਕੀਤੀ ਜਾ ਰਹੀ ਹੈ। ਸੁਪਰੀਮ ਕੋਰਟ ਦੇ ਇਕ ਬੈਂਚ ਨੇ ਰਿੱਟ ਪਟੀਸ਼ਨ ਨੂੰ ਸਵੀਕਾਰ ਕੀਤਾ ਹੈ। ਇਸੇ ਦੌਰਾਨ ਅੱਜ ਮਾਓਵਾਦੀ ਆਗੂਆਂ ਦੀ ਮੀਟਿੰਗ ‘ਚ ਉਨ੍ਹਾਂ ਸ਼ਾਂਤੀ ਸਮਝੌਤੇ ਦੇ ਖ਼ਿਲਾਫ਼ ਕਿਸੇ ਵੀ ਕਦਮ ਦਾ ਵਿਰੋਧ ਕਰਨ ਤੇ ਰੋਸ ਮੁਜ਼ਾਹਰੇ ਕਰਨ ਦਾ ਫ਼ੈਸਲਾ ਕੀਤਾ ਹੈ। -ਪੀਟੀਆਈ