ਨਵੀਂ ਦਿੱਲੀ/ਅੰਮ੍ਰਿਤਸਰ, 9 ਮਾਰਚ
ਬੰਗਲਾਦੇਸ਼ੀ ਨਾਗਰਿਕ ਨੂੰ ਬੀਐੱਸਐੱਫ ਨੇ ਅੱਜ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਭਾਰਤ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰਦੇ ਹੋਏ ਫੜ ਲਿਆ। ਉਸ ਨੇ ਦੱਸਿਆ ਕਿ ਇਸ ਵਿਅਕਤੀ ਨੂੰ 8-9 ਮਾਰਚ ਦੀ ਦਰਮਿਆਨੀ ਰਾਤ ਨੂੰ ਪੰਜਾਬ ਦੇ ਅੰਮ੍ਰਿਤਸਰ ਸੈਕਟਰ ਵਿੱਚ ਸਰਹੱਦੀ ਚੌਕੀ ਰਾਜਾਤਾਲ ਦੇ ਖੇਤਰ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਘੁਸਪੈਠੀਏ ‘ਤੇ ਬੀਐੱਸਐੱਫ ਜਵਾਨਾਂ ਨੇ ਗੋਲੀਆਂ ਚਲਾਈਆਂ ਤੇ ਉਸ ਨੂੰ ਕਾਬੂ ਕਰ ਲਿਆ।