ਅਗਰਤਲਾ, 11 ਮਾਰਚ
ਤ੍ਰਿਪੁਰਾ ਦੇ ਸਿਪਾਹੀਜਾਲਾ ਜ਼ਿਲ੍ਹੇ ਵਿੱਚ ਖੱਬੀਆਂ ਪਾਰਟੀਆਂ ਅਤੇ ਕਾਂਗਰਸ ਦੇ ਸੰਸਦੀ ਵਫ਼ਦ ਉੱਤੇ ਕਥਿਤ ਤੌਰ ‘ਤੇ ਹਮਲਾ ਕਰਨ ‘ਤੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਤ੍ਰਿਪੁਰਾ ਦੇ ਬਿਸ਼ਾਲਗੜ੍ਹ ਸਬ-ਡਿਵੀਜ਼ਨ ਦੇ ਸਰਹੱਦੀ ਪਿੰਡ ਨੇਹਲਚੰਦਰਨਗਰ ਵਿੱਚ ਸ਼ੁੱਕਰਵਾਰ ਨੂੰ ਖੱਬੀਆਂ ਪਾਰਟੀਆਂ ਅਤੇ ਕਾਂਗਰਸ ਦੇ ਸੰਸਦ ਮੈਂਬਰਾਂ ਦੇ ਵਫ਼ਦ ‘ਤੇ ਹਮਲਾ ਕੀਤਾ ਗਿਆ, ਜਦੋਂ ਉਹ ਚੋਣਾਂ ਤੋਂ ਬਾਅਦ ਹਿੰਸਾ ਪ੍ਰਭਾਵਿਤ ਖੇਤਰਾਂ ਦੇ ਦੌਰੇ ‘ਤੇ ਸੀ। ਪੁਲੀਸ ਨੇ ਇਸ ਸਬੰਧੀ ਤਿੰਨ ਜਣਿਆਂ ਨੂੰ ਕਾਬੂ ਕੀਤਾ ਹੈ ਤੇ ਹੋਰਾਂ ਦੀ ਭਾਲ ਕੀਤੀ ਜਾ ਰਹੀ ਹੈ।