ਨਵੀਂ ਦਿੱਲੀ, 13 ਮਾਰਚ
ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਨੂੰ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਕੋਲ ਭੇਜ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਸਮਲਿੰਗੀ ਵਿਆਹ ਨਾਲ ਸਬੰਧਤ ਮੁੱਦਾ ਬਹੁਤ ਮਹੱਤਵਪੂਰਨ ਹੈ ਅਤੇ ਪੰਜ ਜੱਜਾਂ ਦੇ ਬੈਂਚ ਵੱਲੋਂ ਇਸ ‘ਤੇ ਵਿਚਾਰ ਕਰਨ ਦੀ ਲੋੜ ਹੈ ਤੇ ਪੰਜ ਜੱਜਾਂ ਦੇ ਬੈਂਚ ਸਾਹਮਣੇ ਸੁਣਵਾਈ ਦਾ ਸਿੱਧਾ ਪ੍ਰਸਾਰਨ ਕੀਤਾ ਜਾਵੇਗਾ। ਮਾਮਲੇ ਦੀ ਅਗਲੀ ਸੁਣਵਾਈ 18 ਅਪਰੈਲ ਨੂੰ ਹੋਵੇਗੀ।