ਨਵੀਂ ਦਿੱਲੀ, 15 ਮਾਰਚ
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਪਾਕਿਸਤਾਨ ਸਥਿਤ ਅਤਿਵਾਦੀਆਂ ਨਾਲ ਸਬੰਧ ਰੱਖਣ ਦੇ ਮਾਮਲੇ ‘ਚ ਦਰਜਨ ਦੇ ਕਰੀਬ ਵਿਅਕਤੀਆਂ ਦੀ ਪਛਾਣ ਕਰਨ ਤੋਂ ਬਾਅਦ ਅੱਜ ਜੰਮੂ ਕਸ਼ਮੀਰ ਤੇ ਪੰਜਾਬ ਦੀਆਂ 15 ਥਾਵਾਂ ‘ਤੇ ਛਾਪੇ ਮਾਰੇ। ਜੂਨ 2022 ਵਿੱਚ ਐਨਆਈਏ ਦੇ ਬੁਲਾਰੇ ਨੇ ਕਿਹਾ ਕਿ ਜੰਮੂ ਅਤੇ ਕਸ਼ਮੀਰ ਦੇ ਛੇ ਜ਼ਿਲ੍ਹਿਆਂ ਸ੍ਰੀਨਗਰ, ਬਾਰਾਮੂਲਾ, ਪੁਲਵਾਮਾ, ਅਨੰਤਨਾਗ, ਬਡਗਾਮ ਅਤੇ ਕਠੂਆ ਸਮੇਤ 14 ਸਥਾਨਾਂ ਅਤੇ ਪੰਜਾਬ ਵਿੱਚ ਫਤਹਿਗੜ੍ਹ ਸਾਹਿਬ ਵਿੱਚ ਇੱਕ ਟਿਕਾਣੇ ‘ਤੇ ਤਲਾਸ਼ੀ ਲਈ ਗਈ।