ਸੰਭਲ (ਉੱਤਰ ਪ੍ਰਦੇਸ਼), 16 ਮਾਰਚ
ਸੰਭਲ ਜ਼ਿਲ੍ਹੇ ਵਿੱਚ ਅੱਜ ਕੋਲਡ ਸਟੋਰ ਢਹਿਣ ਕਾਰਨ 20 ਤੋਂ ਵੱਧ ਮਜ਼ਦੂਰਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ ਹੈ। ਖਬਰਾਂ ਮੁਤਾਬਕ ਇਹ ਘਟਨਾ ਚੰਦੌਸੀ ਦੇ ਮਵਾਈ ਪਿੰਡ ਦੇ ਕੋਲਡ ਸਟੋਰੇਜ਼ ਵਿੱਚ ਵਾਪਰੀ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਧਿਕਾਰੀਆਂ ਨੂੰ ਤੁਰੰਤ ਮੌਕੇ ‘ਤੇ ਪਹੁੰਚਣ ਦੇ ਨਿਰਦੇਸ਼ ਦਿੱਤੇ ਹਨ। ਅਧਿਕਾਰੀਆਂ ਨੂੰ ਜ਼ਖਮੀਆਂ ਦਾ ਸਹੀ ਇਲਾਜ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਇਸ ਦੌਰਾਨ ਸਥਾਨਕ ਲੋਕ ਪਹਿਲਾਂ ਹੀ ਪਿੰਡ ਪਹੁੰਚ ਚੁੱਕੇ ਹਨ ਅਤੇ ਬਚਾਅ ਕਾਰਜਾਂ ਵਿੱਚ ਮਦਦ ਕਰ ਰਹੇ ਹਨ। ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਮਾਰਤ ਦੇ ਢਹਿਣ ਤੋਂ ਬਾਅਦ ਅਮੋਨੀਆ ਗੈਸ ਲੀਕ ਹੋਣ ਦੀ ਵੀ ਸੂਚਨਾ ਮਿਲੀ ਹੈ। ਫਾਇਰ ਬ੍ਰਿਗੇਡ ਦੀ ਟੀਮ ਨੇ ਅੰਦਰ ਪਹੁੰਚ ਕੇ ਗੈਸ ਦਾ ਰਿਸਾਅ ਬੰਦ ਕਰ ਦਿੱਤਾ ਹੈ। ਸੱਤ ਤੋਂ ਅੱਠ ਜੇਸੀਬੀ ਮਸ਼ੀਨਾਂ ਮਲਬੇ ਨੂੰ ਹਟਾਉਣ ਅਤੇ ਹੇਠਾਂ ਦੱਬੇ ਲੋਕਾਂ ਨੂੰ ਕੱਢਣ ਲਈ ਕੰਮ ਕਰ ਰਹੀਆਂ ਹਨ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਸੀ