ਨਵੀਂ ਦਿੱਲੀ, 16 ਮਾਰਚ
ਲੰਡਨ ਵਿਚ ਭਾਰਤੀ ਲੋਕਤੰਤਰ ਸਬੰਧੀ ਵਿਚ ਕੀਤੀ ਟਿੱਪਣੀ ਕਾਰਨ ਸੰਸਦ ਦੇ ਦੋਵਾਂ ਸਦਨਾਂ ਵਿਚ ਚੱਲ ਰਹੇ ਹੰਗਾਮੇ ਦੌਰਾਨ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਭਾਰਤ ਜਾਂ ਭਾਰਤੀ ਸੰਸਦ ਦੇ ਖ਼ਿਲਾਫ਼ ਕੁੱਝ ਨਹੀਂ ਕਿਹਾ ਹੈ, ਜੇਕਰ ਉਨ੍ਹਾਂ ਨੂੰ ਸੰਸਦ ਵਿੱਚ ਬੋਲਣ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਉਹ ਇਸ ਸਬੰਧੀ ਆਪਣਾ ਪੱਖ ਪੇਸ਼ ਕਰਨਗੇ। ਸ੍ਰੀ ਗਾਂਧੀ ਬੁੱਧਵਾਰ ਨੂੰ ਲੰਡਨ ਤੋਂ ਘਰ ਪਰਤਣ ਤੋਂ ਬਾਅਦ ਬਜਟ ਸੈਸ਼ਨ ਦੇ ਦੂਜੇ ਪੜਾਅ ‘ਚ ਅੱਜ ਪਹਿਲੀ ਵਾਰ ਸੰਸਦ ਪਹੁੰਚੇ।