ਨਵੀਂ ਦਿੱਲੀ, 16 ਮਾਰਚ
ਸੰਸਦ ਦੇ ਦੋਵਾਂ ਸਦਨਾਂ ਵਿਚ ਆਪਣੀ ਰਣਨੀਤੀ ਘੜਨ ਲਈ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਦੇ ਦਫਤਰ ਵਿਚ ਅੱਜ ਮੁੜ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਬੈਠਕ ਕੀਤੀ। ਇਸ ਮੀਟਿੰਗ ਵਿੱਚ ਕਾਂਗਰਸ, ਡੀਐੱਮਕੇ, ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ), ਸਮਾਜਵਾਦੀ ਪਾਰਟੀ (ਐੱਸਪੀ), ਰਾਸ਼ਟਰੀ ਜਨਤਾ ਦਲ (ਆਰਜੇਡੀ), ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ), ਸ਼ਿਵ ਸੈਨਾ, ਮਾਰਕਸਵਾਦੀ ਕਮਿਊਨਿਸਟ ਪਾਰਟੀ (ਸੀਪੀਆਈਐੱਮ), ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ), ਜਨਤਾ ਦਲ (ਯੂ), ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ), ਐੱਮਡੀਐੱਮਕੇ, ਆਮ ਆਦਮੀ ਪਾਰਟੀ (ਆਪ), ਵੀਸੀਕੇ ਅਤੇ ਆਈਯੂਐੱਮਐੱਲ ਦੇ ਆਗੂ ਮੌਜੂਦ ਸਨ। ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਕੱਲ੍ਹ ਵਿਦੇਸ਼ ਤੋਂ ਪਰਤਣ ਤੋਂ ਬਾਅਦ ਅੱਜ ਸੰਸਦ ਦੀ ਕਾਰਵਾਈ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ।