ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 25 ਮਾਰਚ
ਸੁਪਰੀਮ ਕੋਰਟ ਵਿੱਚ ਜਨਹਿਤ ਪਟੀਸ਼ਨ ਨੇ ਜਨ ਪ੍ਰਤੀਨਿਧਤਾ ਕਾਨੂੰਨ ਦੀ ਧਾਰਾ 8(3) ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ ਕਾਰਨ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਮਾਣਹਾਨੀ ਦੇ ਕੇਸ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਸੰਸਦ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਪਟੀਸ਼ਨਰ ਨੇ ਦਲੀਲ ਦਿੱਤੀ ਕਿ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਨੁਮਾਇੰਦਿਆਂ ਦਾ ਆਪਣੇ ਆਪ ਅਯੋਗ ਹੋਣਾ ਗੈਰ-ਕਾਨੂੰਨੀ ਹੈ।