ਸਿਓਲ, 27 ਮਾਰਚ
ਉੱਤਰੀ ਕੋਰੀਆ ਨੇ ਅੱਜ ਆਪਣੇ ਪੂਰਬੀ ਸਮੁੰਦਰੀ ਤੱਟ ਤੋਂ ਘੱਟ ਦੂਰੀ ਦੀਆਂ ਦੋ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ। ਉੱਤਰੀ ਕੋਰੀਆ ਦੀ ਮਿਜ਼ਾਈਲ ਲਾਂਚਿੰਗ ਅਜਿਹੇ ਸਮੇਂ ‘ਚ ਹੋਈ ਹੈ, ਜਦੋਂ ਅਮਰੀਕਾ ਅਤੇ ਦੱਖਣੀ ਕੋਰੀਆ ਸਾਂਝੇ ਫੌਜੀ ਅਭਿਆਸ ਦੀ ਤਿਆਰੀ ‘ਚ ਹਨ। ਦੱਖਣੀ ਕੋਰੀਆ ਦੇ ਜੁਆਇੰਟ ਚੀਫ ਆਫ ਸਟਾਫ ਨੇ ਕਿਹਾ ਕਿ ਦੋ ਮਿਜ਼ਾਈਲਾਂ ਨੂੰ ਉੱਤਰੀ ਕੋਰੀਆ ਦੀ ਰਾਜਧਾਨੀ ਪਿਓਂਗਯਾਂਗ ਦੇ ਦੱਖਣ ਵਿਚ ਪੱਛਮੀ ਅੰਦਰੂਨੀ ਖੇਤਰ ਤੋਂ ਸਵੇਰੇ 7:47 ਵਜੇ ਤੋਂ ਸਵੇਰੇ 8 ਵਜੇ ਦੇ ਵਿਚਕਾਰ ਦਾਗਿਆ ਗਿਆ। ਸਮੁੰਦਰ ਵਿੱਚ ਡਿੱਗਣ ਤੋਂ ਪਹਿਲਾਂ ਇਨ੍ਹਾਂ ਨੇ 370 ਕਿਲੋਮੀਟਰ ਦੀ ਦੂਰੀ ਤੈਅ ਕੀਤੀ।