ਨਵੀਂ ਦਿੱਲੀ, 27 ਮਾਰਚ
ਸੁਪਰੀਮ ਕੋਰਟ ਦੇ ਵਕੀਲ ਵਿਨੀਤ ਜਿੰਦਲ ਨੇ ਵਾਸ਼ਿੰਗਟਨ ਵਿੱਚ ਭਾਰਤੀ ਦੂਤਘਰ ਸਾਹਮਣੇ ਪ੍ਰਦਰਸ਼ਨ ਕਰ ਰਹੇ ਖਾਲਿਸਤਾਨੀ ਸਮਰਥਕਾਂ ਖਿਲਾਫ ਦਿੱਲੀ ਪੁਲੀਸ ਵਿੱਚ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਕੇਸ ਦਰਜ ਕਰਕੇ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਪ੍ਰਦਰਸ਼ਨਕਾਰੀਆਂ ਦੇ ਪਾਸਪੋਰਟ ਵੀ ਰੱਦ ਕੀਤੇ ਜਾਣ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਅਮਰੀਕਾ ਵਿੱਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਅਤੇ ਵਾਸ਼ਿੰਗਟਨ ਵਿੱਚ ਭਾਰਤੀ ਦੂਤਾਵਾਸ ਦੇ ਸਟਾਫ਼ ਨੂੰ ਧਮਕੀਆਂ ਦਿੱਤੀਆਂ ਅਤੇ ਦੁਰਵਿਵਹਾਰ ਕੀਤਾ। ਉਨ੍ਹਾਂ ਨੇ ਭਾਰਤੀ ਦੂਤਾਵਾਸ ਦੀ ਭੰਨਤੋੜ ਵੀ ਕੀਤੀ।