ਨਵੀਂ ਦਿੱਲੀ, 29 ਮਾਰਚ
ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਲੋਕ ਸਭਾ ਤੋਂ ਅਯੋਗ ਠਹਿਰਾਏ ਜਾਣ ਦੇ ਵਿਰੋਧ ‘ਚ ਕਾਲੇ ਕੱਪੜੇ ਪਹਿਨੇ ਕਾਂਗਰਸੀ ਮੈਂਬਰਾਂ ਨੇ ਅੱਜ ਸਦਨ ‘ਚ ਹੰਗਾਮਾ ਕੀਤਾ, ਜਿਸ ਕਾਰਨ ਸਦਨ ਦੀ ਕਾਰਵਾਈ ਸ਼ੁਰੂ ਹੋਣ ਦੇ ਇਕ ਮਿੰਟ ਦੇ ਅੰਦਰ ਹੀ ਦੁਪਹਿਰ 12 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਬਾਅਦ ਜਦੋਂ ਸਦਨ ਜੁੜਿਆ ਤਾਂ ਹੰਗਾਮਾ ਜਾਰੀ ਰਿਹਾ ਜਿਸ ਕਾਰਨ ਸਦਨ ਸਾਰੇ ਦਿਨ ਲਈ ਉਠਾਅ ਦਿੱਤਾ ਗਿਆ। ਇਸ ਤਰ੍ਹਾਂ ਅਡਾਨੀ ਸਮੂਹ ਨਾਲ ਸਬੰਧਤ ਮਾਮਲੇ ਦੀ ਜਾਂਚ ਲਈ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਕਾਇਮ ਕਰਨ ਦੀ ਮੰਗ ਨੂੰ ਲੈ ਕੇ ਵਿਰੋਧੀ ਮੈਂਬਰਾਂ ਦੇ ਹੰਗਾਮੇ ਕਾਰਨ ਰਾਜ ਸਭਾ ਦੀ ਬੈਠਕ ਸ਼ੁਰੂ ਹੋਣ ਤੋਂ ਮਹਿਜ਼ ਪੰਜ ਮਿੰਟ ਮਗਰੋਂ ਬਾਅਦ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਬਾਅਦ ਵੀ ਹਾਲਾਤ ਨਾ ਸੁਧਰੇ ਤੇ ਸਦਨ ਬਾਕੀ ਸਾਰੇ ਦਿਨ ਲਈ ਮੁਲਤਵੀ ਕਰ ਦਿੱਤਾ ਗਿਆ।