ਨਵੀਂ ਦਿੱਲੀ, 29 ਮਾਰਚ
ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਅੱਜ ਰਾਹੁਲ ਗਾਂਧੀ ਦੇ ਲੋਕ ਸਭਾ ਤੋਂ ਅਯੋਗ ਠਹਿਰਾਏ ਜਾਣ ਅਤੇ ਅਡਾਨੀ ਸਮੂਹ ਨਾਲ ਜੁੜੇ ਮਾਮਲੇ ਸਬੰਧੀ ਸਰਕਾਰ ਨੂੰ ਘੇਰਨ ਦੀ ਰਣਨੀਤੀ ‘ਤੇ ਚਰਚਾ ਕੀਤੀ। ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਦੇ ਚੈਂਬਰ ‘ਚ ਹੋਈ ਬੈਠਕ ‘ਚ ਖੜਗੇ ਤੋਂ ਇਲਾਵਾ ਕਾਂਗਰਸ ਦੇ ਸੀਨੀਅਰ ਨੇਤਾ ਜੈਰਾਮ ਰਮੇਸ਼, ਡੀਐੱਮਕੇ ਦੇ ਟੀਆਰ ਬਾਲੂ, ਸਮਾਜਵਾਦੀ ਪਾਰਟੀ, ਰਾਸ਼ਟਰੀ ਜਨਤਾ ਦਲ ਅਤੇ ਕਈ ਹੋਰ ਪਾਰਟੀਆਂ ਦੇ ਨੇਤਾ ਸ਼ਾਮਲ ਹੋਏ। ਬਜਟ ਸੈਸ਼ਨ ਦੇ ਦੂਜੇ ਪੜਾਅ ‘ਚ ਕਾਂਗਰਸ ਪ੍ਰਧਾਨ ਖੜਗੇ ਲਗਾਤਾਰ ਵਿਰੋਧੀ ਪਾਰਟੀਆਂ ਨਾਲ ਬੈਠਕ ਕਰ ਰਹੇ ਹਨ।