12.4 C
Alba Iulia
Friday, May 3, 2024

ਓਕਲਾਹੋਮਾ ਸਿਟੀ ’ਚ ਗੋਲੀਬਾਰੀ; ਤਿੰਨ ਹਲਾਕ, ਤਿੰਨ ਜ਼ਖ਼ਮੀ

Must Read


ਓਕਲਾਹੋਮਾ ਸਿਟੀ, 2 ਅਪਰੈਲ

ਅਮਰੀਕਾ ਦੇ ਓਕਲਾਹੋਮਾ ਸਿਟੀ ਦੀ ਬਾਰ ਵਿੱਚ ਸ਼ਨਿਚਰਵਾਰ ਰਾਤ ਨੂੰ ਹੋਈ ਗੋਲੀਬਾਰੀ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ ਤੇ ਤਿੰਨ ਜਣੇ ਜ਼ਖ਼ਮੀ ਹੋਏ ਹਨ। ਪੁਲੀਸ ਅਨੁਸਾਰ ਗੋਲੀਬਾਰੀ ਦੀ ਘਟਨਾ ਰਾਤ 9 ਵਜੇ ਓਕਲਾਹੋਮਾ ਸਿਟੀ ਦੇ ਦੱਖਣ-ਪੱਛਮੀ ਖੇਤਰ ਵਿੱਚ ਵਿਸਕੀ ਬੈਰਲ ਸੈਲੂਨ ਵਿੱਚ ਵਾਪਰੀ ਜੋ ਕਿ ਨਿਊਕਾਸਲ ਰੋਡ ਨੇੜੇ ਸਾਊਥ ਰੌਫ ਐਵੇਨਿਊ ‘ਤੇ ਸਥਿਤ ਹੈ। ਸਿਟੀ ਪੁਲੀਸ ਨੇ ਟਵੀਟ ਕੀਤਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਕਿਸੇ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਨਹੀਂ ਲਿਆ ਗਿਆ ਹੈ।

ਲਾਸ ਏਂਜਲਸ: ਇਥੋਂ ਦੇ ਸ਼ਾਪਿੰਗ ਸੈਂਟਰ ਵਿੱਚ ਨਸ਼ੀਲੇ ਪਦਾਰਥਾਂ ਦੀ ਸੌਦੇਬਾਜ਼ੀ ਦੌਰਾਨ ਸ਼ਨਿਚਰਵਾਰ ਨੂੰ ਹੋਈ ਗੋਲੀਬਾਰੀ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਤਿੰਨ ਜਣੇ ਜ਼ਖ਼ਮੀ ਹੋ ਗਏ। ਲਾਸ ਏਂਜਲਸ ਪੁਲੀਸ ਵਿਭਾਗ ਦੇ ਅਧਿਕਾਰੀ ਏ. ਹੈਮਿਲਟਨ ਅਨੁਸਾਰ ਵੈਸਟ ਹਿਲਜ਼ ਵਿੱਚ ਵਾਨੋਵੇਨ ਤੇ ਫਾਲਬਰੁਕ ਦੇ ਪਾਰਕਿੰਗ ਖੇਤਰ ਵਿੱਚ ਸ਼ਨਿਚਰਵਾਰ ਦੁਪਹਿਰ 3.45 ਵਜੇ ਨਸ਼ੀਲੇ ਪਦਾਰਥ ਦੀ ਸੌਦੇਬਾਜ਼ੀ ਦੌਰਾਨ ਵਿਵਾਦ ਪੈਦਾ ਹੋ ਗਿਆ ਤੇ ਕੁਝ ਵਿਅਕਤੀਆਂ ਵਿਚਾਲੇ ਗੋਲੀਬਾਰੀ ਹੋਈ। ਇਸ ਦੌਰਾਨ ਇਕ ਵਿਅਕਤੀ ਦੀ ਮੌਤ ਹੋਈ ਜਿਸ ਦੀ ਫਿਲਹਾਲ ਸ਼ਨਾਖ਼ਤ ਨਹੀਂ ਹੋ ਸਕੀ ਹੈ। ਇਸ ਕੇਸ ਦੇ ਸਬੰਧ ਵਿੱਚ ਤਿੰਨ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਜਿਨ੍ਹਾਂ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। -ਏਪੀ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -