ਪੁਡੂਚੇਰੀ, 7 ਅਪਰੈਲ
ਪੁਡੂਚੇਰੀ ਪ੍ਰਸ਼ਾਸਨ ਨੇ ਕੋਵਿਡ -19 ਮਾਮਲਿਆਂ ਦੀ ਗਿਣਤੀ ਵਧਣ ਦੇ ਕਾਰਨ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ। ਜ਼ਿਲ੍ਹਾ ਕੁਲੈਕਟਰ ਈ. ਵਲਵਨ ਨੇ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਮੌਜੂਦਾ ਸਮੇਂ ਕਰੋਨ ਮਾਮਲਿਆਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ, ਬੀਚ ਰੋਡ, ਪਾਰਕਾਂ ਅਤੇ ਥੀਏਟਰਾਂ ਵਿੱਚ ਮਾਸਕ ਪਹਿਨਣਾ ਲਾਜ਼ਮੀ ਹੈ। ਹਸਪਤਾਲਾਂ, ਹੋਟਲਾਂ, ਬਾਰਾਂ, ਰੈਸਟੋਰੈਂਟਾਂ, ਸ਼ਰਾਬ ਦੀਆਂ ਦੁਕਾਨਾਂ, ਪ੍ਰਾਹੁਣਚਾਰੀ ਅਤੇ ਮਨੋਰੰਜਨ ਖੇਤਰਾਂ, ਸਰਕਾਰੀ ਦਫ਼ਤਰਾਂ ਅਤੇ ਵਪਾਰਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਟਾਫ ਨੂੰ ਲਾਜ਼ਮੀ ਤੌਰ ‘ਤੇ ਮਾਸਕ ਪਹਿਨਣੇ ਚਾਹੀਦੇ ਹਨ। ਸਾਰੇ ਸਰਕਾਰੀ ਦਫ਼ਤਰਾਂ ਅਤੇ ਨਿੱਜੀ ਅਦਾਰਿਆਂ ਵਿੱਚ ਸੌ ਫੀਸਦੀ ਟੀਕਾਕਰਨ ਯਕੀਨੀ ਬਣਾਇਆ ਜਾਵੇਗਾ।