ਨਵੀਂ ਦਿੱਲੀ, 10 ਅਪਰੈਲ
ਭਾਰਤੀ ਚੋਣ ਕਮਿਸ਼ਨ ਨੇ ਅੱਜ ਨੈਸ਼ਨਲ ਕਾਂਗਰਸ ਪਾਰਟੀ (ਐੱਨਸੀਪੀ), ਤ੍ਰਿਣਮੂਲ ਕਾਂਗਰਸ ਅਤੇ ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ) ਦੀ ਕੌਮੀ ਪਾਰਟੀਆਂ ਵਜੋਂ ਮਾਨਤਾ ਰੱਦ ਕਰ ਦਿੱਤੀ ਹੈ। ਹਾਲਾਂਕਿ, ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਨੂੰ ਕੌਮੀ ਪਾਰਟੀ ਦਾ ਦਰਜਾ ਦੇ ਦਿੱਤਾ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਜਾਰੀ ਕੀਤੇ ਆਦੇਸ਼ ਵਿੱਚ ਉੱਤਰ ਪ੍ਰਦੇਸ਼ ਵਿੱਚ ਆਰਐੱਲਡੀ, ਆਂਧਰਾ ਪ੍ਰਦੇਸ਼ ਵਿੱਚ ਬੀਆਰਐੱਸ, ਮਨੀਪੁਰ ਵਿੱਚ ਪੀਡੀਏ, ਪੁਡੂਚੇਰੀ ਵਿੱਚ ਪੀਐੱਮਕੇ, ਪੱਛਮੀ ਬੰਗਾਲ ਵਿੱਚ ਆਰਐੱਸਪੀ ਅਤੇ ਮਿਜ਼ੋਰਮ ਵਿੱਚ ਐੱਮਪੀਸੀ ਦੀ ਸੂਬਾਈ ਪਾਰਟੀਆਂ ਵਜੋਂ ਮਾਨਤਾ ਰੱਦ ਕਰ ਦਿੱਤੀ ਗਈ ਹੈ। ਇਸ ਮੌਕੇ ਭਾਜਪਾ, ਕਾਂਗਰਸ, ਸੀਪੀਐੱਮ, ਬਸਪਾ, ਨੈਸ਼ਨਲ ਪੀਪਲਜ਼ ਪਾਰਟੀ ਅਤੇ ‘ਆਪ’ ਕੌਮੀ ਪਾਰਟੀਆਂ ਹਨ। -ਪੀਟੀਆਈ