ਨਵੀਂ ਦਿੱਲੀ, 12 ਅਪਰੈਲ
ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਸਕੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜ ਕੇ ਆਪਣੇ ਦੇਸ਼ ਲਈ ਮੈਡੀਕਲ ਉਪਕਰਨਾਂ ਸਮੇਤ ਮਨੁੱਖਤਾਵਾਦੀ ਸਹਾਇਤਾ ਦੀ ਮੰਗ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਅੱਜ ਬਿਆਨ ਵਿੱਚ ਕਿਹਾ ਹੈ ਕਿ ਇਹ ਅਪੀਲ ਯੂਕਰੇਨ ਦੀ ਉਪ ਵਿਦੇਸ਼ ਮੰਤਰੀ ਐਮੀਨ ਜ਼ਾਪਾਰੋਵਾ ਦੀ ਹਾਲ ਹੀ ਵਿੱਚ ਭਾਰਤ ਦੀ ਤਿੰਨ ਦਿਨਾਂ ਯਾਤਰਾ ਦੌਰਾਨ ਕੀਤੀ ਗਈ ਹੈ, ਜਿਨ੍ਹਾਂ ਨੇ ਜ਼ੇਲੈਂਸਕੀ ਦਾ ਪੱਤਰ ਕੇਂਦਰੀ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੂੰ ਸੌਂਪਿਆ ਹੈ।