ਨਵੀਂ ਦਿੱਲੀ, 12 ਅਪਰੈਲ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਉਨ੍ਹਾਂ ਦੇ ਡਿਪਟੀ ਤੇਜਸਵੀ ਯਾਦਵ ਨੇ ਅੱਜ ਇਥੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨਾਲ ਮੁਲਾਕਾਤ ਕੀਤੀ। ਸ੍ਰੀ ਖੜਗੇ ਦੀ ਰਿਹਾਇਸ਼ ‘ਤੇ ਇਹ ਮੀਟਿੰਗ 2024 ਦੀਆਂ ਆਮ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੀ ਏਕਤਾ ਸਬੰਧੀ ਸੀ। ਸ੍ਰੀ ਖੜਗੇ ਨੇ ਹਾਲ ਹੀ ਵਿੱਚ ਭਾਜਪਾ ਦਾ ਮੁਕਾਬਲਾ ਕਰਨ ਲਈ ਸਮਾਨ ਸੋਚ ਵਾਲੀਆਂ ਪਾਰਟੀਆਂ ਵਿੱਚ ਏਕਤਾ ਬਣਾਉਣ ਲਈ ਕਈ ਵਿਰੋਧੀ ਨੇਤਾਵਾਂ ਨਾਲ ਗੱਲ ਕੀਤੀ ਹੈ। ਉਹ ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮਕੇ ਸਟਾਲਿਨ ਅਤੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਊਧਵ ਠਾਕਰੇ ਨੂੰ ਮਿਲ ਚੁੱਕੇ ਹਨ। ਆਉਣ ਵਾਲੇ ਹਫ਼ਤਿਆਂ ਵਿੱਚ ਵਿਰੋਧੀ ਧਿਰ ਦੇ ਹੋਰ ਨੇਤਾਵਾਂ ਨਾਲ ਮੀਟਿੰਗ ਕਰ ਸਕਦੇ ਹਨ।