ਮੁੰਬਈ: ਮੁੰਬਈ ਪੁਲੀਸ ਨੂੰ ਗਾਇਕ-ਰੈਪਰ ਯੋ ਯੋ ਹਨੀ ਸਿੰਘ ਅਤੇ ਉਸ ਦੀ ਟੀਮ ਦੇ ਮੈਂਬਰਾਂ ਖ਼ਿਲਾਫ਼ ਸ਼ਿਕਾਇਤ ਮਿਲੀ ਹੈ ਕਿ ਉਨ੍ਹਾਂ ਇੱਕ ਪ੍ਰੋਗਰਾਮ ਰੱਦ ਕਰਨ ਦੇ ਵਿਵਾਦ ਮਗਰੋਂ ਇੱਕ ਈਵੈਂਟ ਮੈਨੇਜਮੈਂਟ ੲੇਜੰਸੀ ਦੇ ਮਾਲਕ ਨੂੰ ਕਥਿਤ ਤੌਰ ‘ਤੇ ਅਗਵਾ ਕੀਤਾ ਤੇ ਉਸ ਦੀ ਕੁੱਟਮਾਰ ਕੀਤੀ। ਇਸ ਮਾਮਲੇ ‘ਚ ਅਜੇ ਤੱਕ ਕੇਸ ਦਰਜ ਨਹੀਂ ਕੀਤਾ ਗਿਆ ਹੈ ਅਤੇ ਪੁਲੀਸ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਸਬੰਧੀ ਲਿਖਤੀ ਸ਼ਿਕਾਇਤ ਬਾਂਦਰਾ-ਕੁਰਲਾ ਕੰਪਲੈਕਸ ਥਾਣੇ ‘ਚ ਬੀਤੇ ਦਿਨ ਦਰਜ ਕਰਵਾਈ ਗਈ ਹੈ। ਸ਼ਿਕਾਇਤ ਵਿੱਚ ਗਾਇਕ ਤੇ ਉਸ ਦੀ ਟੀਮ ‘ਤੇ ਅਗਵਾ ਤੇ ਕੁੱਟਮਾਰ ਕਰਨ ਦਾ ਦੋਸ਼ ਲਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਮਿਲਣ ਮਗਰੋਂ ਪੁਲੀਸ ਨੇ ਸ਼ਿਕਾਇਤਕਰਤਾ ਨੂੰ ਸੱਦਿਆ ਪਰ ਉਹ ਅਜੇ ਤੱਕ ਪੁਲੀਸ ਸਾਹਮਣੇ ਪੇਸ਼ ਨਹੀਂ ਹੋਇਆ ਹੈ। -ਪੀਟੀਆਈ