ਲੰਡਨ, 21 ਅਪਰੈਲ
ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੇ ਕਰੀਬੀ ਸਹਿਯੋਗੀ ਉਪ ਪ੍ਰਧਾਨ ਮੰਤਰੀ ਡੋਮਿਨਿਕ ਰਾਬ ਨੇ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਨ ਦੌਰਾਨ ਕਰਮਚਾਰੀਆਂ ਨਾਲ ਧੱਕੇਸ਼ਾਹੀ ਕਰਨ ਦੇ ਦੋਸ਼ਾਂ ਕਾਰਨ ਅੱਜ ਅਸਤੀਫਾ ਦੇ ਦਿੱਤਾ ਹੈ। ਵੱਖ-ਵੱਖ ਜਨਤਕ ਸੇਵਕਾਂ ਵੱਲੋਂ ਇਹ ਦੋਸ਼ ਲਗਾਏ ਗਏ ਸਨ ਅਤੇ ਇਸ ਮਾਮਲੇ ਵਿੱਚ ਸੁਨਕ ਨੂੰ ਸੁਤੰਤਰ ਰਿਪੋਰਟ ਸੌਂਪੀ ਗਈ ਸੀ। ਬਰਤਾਨੀਆ ਦੇ ਨਿਆਂ ਮੰਤਰੀ ਰਾਬ ਦੇ ਅਸਤੀਫ਼ੇ ਬਾਰੇ ਉਦੋਂ ਤੋਂ ਹੀ ਕਿਆਸਅਰਾਈਆਂ ਲੱਗ ਰਹੀਆਂ ਸਨ।