ਗੈਂਗਜ਼ (ਫਰਾਂਸ): ਰਾਸ਼ਟਰਪਤੀ ਇਮੈਨੁਅਲ ਮੈਕਰੋਂ ਦੇ ਤੈਅਸ਼ੁਦਾ ਦੌਰੇ ਦੇ ਮੱਦੇਨਜ਼ਰ ਦੱਖਣੀ ਫਰਾਂਸ ਦੇ ਇਕ ਸ਼ਹਿਰ ਵਿੱਚ ਸੇਵਾਮੁਕਤੀ ਦੀ ਉਮਰ ਵਧਾਉਣ ਦਾ ਵਿਰੋਧ ਕਰਨ ਲਈ ਸੈਂਕੜੇ ਲੋਕ ਇਕੱਠੇ ਹੋ ਗਏ। ਇਸੇ ਦੌਰਾਨ ਫਰਾਂਸ ਵਿੱਚ ਵੱਖ ਵੱਖ ਥਾਵਾਂ ‘ਤੇ ਪ੍ਰਦਰਸ਼ਨ ਕੀਤੇ ਗਏ। ਲੋਕਾਂ ਨੇ ਗੀਤਾਂ ਦੇ ਰੂਪ ਵਿੱਚ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ। ਫਰਾਂਸ ਦੇ ਰਾਸ਼ਟਰਪਤੀ ਵੱਲੋਂ ਆਪਣੇ ਦੌਰੇ ਦੌਰਾਨ ਮਿਡਲ ਸਕੂਲ ਵਿੱਚ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਮਿਲਣ ਦਾ ਪ੍ਰੋਗਰਾਮ ਸੀ ਜਿੱਥੇ ਉਨ੍ਹਾਂ ਆਪਣੀਆਂ ਸਿੱਖਿਆ ਨੀਤੀਆਂ ਬਾਰੇ ਉਨ੍ਹਾਂ ਨੂੰ ਜਾਣੂ ਕਰਵਾਉਣਾ ਸੀ। ਜਦੋਂ ਉਹ ਮੌਕੇ ‘ਤੇ ਪੁੱਜੇ ਤਾਂ ਉੱਥੇ ਬਿਜਲੀ ਸਪਲਾਈ ਠੱਪ ਹੋ ਗਈ। ਇਸ ਨੂੰ ਰੋਸ ਦਾ ਹਿੱਸਾ ਦੱਸਿਆ ਗਿਆ। -ਏਪੀ