ਨਵੀਂ ਦਿੱਲੀ, 28 ਅਪਰੈਲ
ਸੁਪਰੀਮ ਕੋਰਟ ਨੇ ਗੁਜਰਾਤ ਵਿੱਚ ਸਾਲ 2015 ‘ਚ ਪਾਟੀਦਾਰ ਅੰਦੋਲਨ ਦੌਰਾਨ ਹੋਈ ਹਿੰਸਾ ਮਾਮਲੇ ਵਿਚ ਦਰਜ ਕੇਸ ਵਿੱਚ ਭਾਜਪਾ ਆਗੂ ਹਾਰਦਿਕ ਪਟੇਲ ਨੂੰ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਏ.ਐੱਸ.ਬੋਪੰਨਾ ਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਕਿਹਾ, ”ਕੋਰਟ ਨੇ ਫਰਵਰੀ 2020 ਵਿੱਚ ਜਾਰੀ ਨੋਟਿਸ ਵਿੱਚ ਅੰਤਰਿਮ ਸੁਰੱਖਿਆ ਦੇ ਹੁਕਮ ਦਿੱਤੇ ਸਨ। ਇਸ ਗੱਲ ਨੂੰ ਸਾਢੇ ਤਿੰਨ ਸਾਲ ਹੋ ਚੁੱਕੇ ਹਨ। ਇਨ੍ਹਾਂ ਹਾਲਾਤ ਵਿੱਚ ਸਾਨੂੰ ਉਸ ਹੁਕਮ ਵਿੱਚ ਫੇਰਬਦਲ ਕਰਨ ਦਾ ਕੋਈ ਕਾਰਨ ਨਜ਼ਰ ਨਹੀਂ ਆਉਂਦਾ। -ਪੀਟੀਆਈ