ਇਸਲਾਮਾਬਾਦ, 30 ਅਪਰੈਲ
ਪਾਕਿਸਤਾਨ ਦੇ ਰਾਸ਼ਟਰਪਤੀ ਡਾ. ਆਰਿਫ ਅਲਵੀ ਨੇ ਅੱਜ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨਾਂ ਵਿੱਚ ਬਦਲਾਅ ਬਾਰੇ ਇੱਕ ਬਿੱਲ ਸੰਸਦ ਨੂੰ ਇਹ ਕਹਿੰਦਿਆਂ ਵਾਪਸ ਭੇਜ ਦਿੱਤਾ ਕਿ ਇਸੇ ਤਰ੍ਹਾਂ ਪਿਛਲੀ ਸੋਧ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ ਅਤੇ ਹਾਲੇ ਵੀ ਵਿਚਾਰ ਅਧੀਨ ਹੈ। ਕੌਮੀ ਜਵਾਬਦੇਹੀ (ਸੋਧ) ਬਿੱਲ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਪਾਸ ਕੀਤਾ ਗਿਆ ਸੀ ਅਤੇ ਇਸ ਨੂੰ ਰਾਸ਼ਟਰਪਤੀ ਅਲਵੀ ਕੋਲ ਮਨਜ਼ੂਰੀ ਲਈ ਭੇਜਿਆ ਗਿਆ ਸੀ ਤਾਂ ਕਿ ਇਹ ਇੱਕ ਕਾਨੂੰਨ ਬਣ ਸਕੇ। ਰਾਸ਼ਟਰਪਤੀ ਦਫ਼ਤਰ ਨੇ ਇੱਕ ਟਵੀਟ ‘ਚ ਦੱਸਿਆ ਕਿ ਰਾਸ਼ਟਰਪਤੀ ਨੇ ਆਖਿਆ ਹੈ ਕਿ ਐੱਨਏਬੀ ਵਿੱਚ ਪਿਛਲੀਆਂ ਸੋਧਾਂ ਪਹਿਲਾਂ ਹੀ ਸੁਪਰੀਮ ਕੋਰਟ ਵਿੱਚ ਸੁਣਵਾਈ ਅਧੀਨ ਹਨ ਅਤੇ ”ਪੈਂਡਿੰਗ ਮਾਮਲੇ ਦੇ ਅਸਰਾਂ ‘ਤੇ ਨਜ਼ਰਸਾਨੀ ਕੀਤੇ ਬਿਨਾਂ ਇਸ ਦੀ ਇੱਕ ਵਾਰ ਫਿਰ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ।” -ਪੀਟੀਆਈ