12.4 C
Alba Iulia
Friday, May 10, 2024

‘ਖੇਡਾਂ ਵਤਨ ਪੰਜਾਬ ਦੀਆਂ’ ’ਚ ਸ਼ਾਮਲ ਹੋਣਗੇ ਰਗਬੀ ਮੁਕਾਬਲੇ: ਹੇਅਰ

Must Read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 30 ਅਪਰੈਲ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਸਰਕਾਰੀ ਰਿਹਾਇਸ਼ ‘ਚ ਇੰਡੀਅਨ ਰਗਬੀ ਫੁਟਬਾਲ ਯੂਨੀਅਨ ਦੇ ਪ੍ਰਧਾਨ ਰਾਹੁਲ ਬੋਸ ਨਾਲ ਕੀਤੀ ਮੁਲਾਕਾਤ ਕੀਤੀ ਤੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਰਗਬੀ ਖੇਡ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਉਪਰਾਲੇ ਕਰੇਗੀ ਤੇ ਇਸ ਸਾਲ ਕਰਵਾਈਆਂ ਜਾਣ ਵਾਲੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਰਗਬੀ ਦੇ ਮੁਕਾਬਲੇ ਕਰਵਾਏ ਜਾਣਗੇ।

ਮੀਤ ਹੇਅਰ ਨੇ ਕਿਹਾ ਕਿ ਪਹਿਲੀ ਵਾਰ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 30 ਖੇਡਾਂ ਦੇ ਮੁਕਾਬਲੇ ਕਰਵਾਏ ਗਏ ਅਤੇ 3 ਲੱਖ ਤੋਂ ਵੱਧ ਖਿਡਾਰੀਆਂ ਨੇ ਹਿੱਸਾ ਲਿਆ। ਇਸ ਵਾਰ ਰਗਬੀ ਖੇਡ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਰਗਬੀ ਖੇਡ ਅਥਲੈਟਿਕਸ, ਕਬੱਡੀ, ਫੁੱਟਬਾਲ ਤੇ ਹੈਂਡਬਾਲ ਖੇਡ ਦੇ ਸੁਮੇਲ ਵਾਲੀ ਹੈ ਤੇ ਇਹ ਪੰਜਾਬੀਆਂ ਦੇ ਸੁਭਾਅ ਦੇ ਅਨੁਕੂਲ ਹੈ। ਇਸ ਖੇਡ ਵਿੱਚ ਪੰਜਾਬੀਆਂ ਦੇ ਬਿਹਤਰ ਪ੍ਰਦਰਸ਼ਨ ਕਰਨ ਦੀ ਪੂਰੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਰਗਬੀ-7 ਇਸ ਖੇਡ ਦਾ ਛੋਟਾ ਰੂਪ ਹੈ, ਨੂੰ ਪੰਜਾਬ ਵਿੱਚ ਮਕਬੂਲ ਕਰਨ ਦੇ ਉਪਰਾਲੇ ਕੀਤੇ ਜਾਣਗੇ।

ਰਾਹੁਲ ਬੋਸ ਨੇ ਰਗਬੀ ਖੇਡ ਬਾਰੇ ਮੀਤ ਹੇਅਰ ਨੂੰ ਇਕ ਪਾਵਰ ਪੁਆਇੰਟ ਪੇਸ਼ਕਾਰੀ ਵੀ ਦਿਖਾਈ। ਰਾਹੁਲ ਬੋਸ ਨੇ ਕਿਹਾ ਕਿ ਬਹੁਤ ਤੇਜ਼ੀ ਨਾਲ ਇਸ ਖੇਡ ਦਾ ਦਾਇਰਾ ਵਧ ਰਿਹਾ ਹੈ ਅਤੇ ਓਲੰਪਿਕ, ਏਸ਼ਿਆਈ ਤੇ ਰਾਸ਼ਟਰਮੰਡਲ ਖੇਡਾਂ ਦਾ ਹਿੱਸਾ ਹੋਣ ਕਰਕੇ ਇਹ ਹੁਣ ਮੈਡਲ ਵਾਲੀ ਖੇਡ ਬਣ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਹ ਖੇਡ ਪਿਛਲੇ ਕੁਝ ਅਰਸੇ ਤੋਂ ਕਾਫ਼ੀ ਖੇਡੀ ਜਾਣ ਲੱਗੀ ਹੈ। ਪੰਜਾਬ ਦੇ ਖੇਡ ਮੰਤਰੀ ਦੀ ਮੰਗ ਉੱਤੇ ਰਾਹੁਲ ਬੋਸ ਨੇ ਜਲਦ ਹੀ ਸੂਬੇ ਵਿੱਚ ਰਗਬੀ-7 ਦਾ ਇਨਵੀਟੇਸ਼ਨਲ ਟੂਰਨਾਮੈਂਟ ਕਰਵਾਉਣ ਦਾ ਐਲਾਨ ਵੀ ਕੀਤਾ। ਇਸ ਮੌਕੇ ਖੇਡ ਵਿਭਾਗ ਦੇ ਡਾਇਰੈਕਟਰ ਅਮਿਤ ਤਲਵਾੜ ਵੀ ਹਾਜ਼ਰ ਸਨ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -