12.4 C
Alba Iulia
Friday, May 3, 2024

ਮਹਾਤਮਾ ਗਾਂਧੀ ਦੇ ਪੋਤੇ ਅਰੁਣ ਗਾਂਧੀ ਦਾ ਦੇਹਾਂਤ

Must Read


ਮੁੰਬਈ, 2 ਮਈ

ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਪੋਤੇ ਅਰੁਣ ਗਾਂਧੀ ਦਾ ਅੱਜ ਮਹਾਰਾਸ਼ਟਰ ਦੇ ਕੋਲਹਾਪੁਰ ‘ਚ ਦੇਹਾਂਤ ਹੋ ਗਿਆ। ਉਹ 89 ਸਾਲ ਦੇ ਸਨ। ਪਰਿਵਾਰਕ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਅਰੁਣ ਗਾਂਧੀ ਦੇ ਬੇਟੇ ਤੁਸ਼ਾਰ ਗਾਂਧੀ ਨੇ ਦੱਸਿਆ ਕਿ ਲੇਖਕ ਅਤੇ ਸਮਾਜਿਕ-ਰਾਜਨੀਤਕ ਕਾਰਕੁਨ ਅਰੁਣ ਗਾਂਧੀ ਦਾ ਅੰਤਮ ਸੰਸਕਾਰ ਅੱਜ ਕੋਲਹਾਪੁਰ ਵਿੱਚ ਕੀਤਾ ਜਾਵੇਗਾ। ਅਰੁਣ ਗਾਂਧੀ ਦਾ ਜਨਮ 14 ਅਪਰੈਲ 1934 ਨੂੰ ਡਰਬਨ ਵਿੱਚ ਹੋਇਆ ਸੀ। ਉਹ ਮਨੀਲਾਲ ਗਾਂਧੀ ਅਤੇ ਸੁਸ਼ੀਲਾ ਮਸ਼ਰੂਵਾਲਾ ਦੇ ਪੁੱਤਰ ਸਨ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -