ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 3 ਮਈ
ਸੁਪਰੀਮ ਕੋਰਟ ਨੇ ਮਹਿਲਾ ਪਹਿਲਵਾਨਾਂ ਦੇ ਵਕੀਲ ਨੂੰ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਨ ਸ਼ਰਣ ਵਿਰੁੱਧ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਸਬੰਧ ਵਿੱਚ ਸੀਲਬੰਦ ਹੋਰ ਸਮੱਗਰੀ ਜਮ੍ਹਾਂ ਕਰਾਉਣ ਦੀ ਇਜਾਜ਼ਤ ਦਿੱਤੀ। ਇਸ ਨੇ ਉਸ ਨੂੰ ਇਹ ਸੀਲਬੰਦ ਸਮੱਗਰੀ ਦਿੱਲੀ ਪੁਲੀਸ ਨੂੰ ਵੀ ਦੇਣ ਲਈ ਕਿਹਾ ਹੈ। ਮਹਿਲਾ ਪਹਿਲਵਾਨਾਂ ਦੇ ਵਕੀਲ ਨੇ ਦੋਸ਼ ਲਾਇਆ ਕਿ ਦਿੱਲੀ ਪੁਲੀਸ ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਦੋਸ਼ਾਂ ਦੀ ਬਿਲਕੁਲ ਵੀ ਜਾਂਚ ਨਹੀਂ ਕਰ ਰਹੀ।