ਬਾਲੋਦ, 4 ਮਈ
ਛੱਤੀਸਗੜ੍ਹ ਦੇ ਬਲੋਦ ਜ਼ਿਲ੍ਹੇ ਵਿਚ ਸੜਕ ਹਾਦਸੇ ਵਿਚ ਪੰਜ ਔਰਤਾਂ ਅਤੇ ਦੋ ਬੱਚਿਆਂ ਸਮੇਤ 11 ਵਿਅਕਤੀਆਂ ਦੀ ਮੌਤ ਹੋ ਗਈ। ਜ਼ਿਲ੍ਹੇ ਦੇ ਪੁਰੂਰ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਜਗਤਰਾ ਨੇੜੇ ਬੋਲੈਰੋ ਅਤੇ ਟਰੱਕ ਵਿਚਾਲੇ ਹੋਈ ਟੱਕਰ ‘ਚ ਬੋਲੈਰੋ ‘ਚ ਸਵਾਰ 11 ਵਿਅਕਤੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਪੰਜ ਔਰਤਾਂ ਅਤੇ ਦੋ ਬੱਚੇ ਸ਼ਾਮਲ ਹਨ। ਬੁੱਧਵਾਰ ਦੇਰ ਰਾਤ ਕੁਝ ਲੋਕ ਵਿਆਹ ਵਿੱਚ ਸ਼ਾਮਲ ਹੋਣ ਲਈ ਬੋਲੈਰੋ ਵਿੱਚ ਮਾਰਕਾਟੋਲਾ ਪਿੰਡ ਜਾ ਰਹੇ ਸਨ। ਅਧਿਕਾਰੀਆਂ ਮੁਤਾਬਕ ਜਦੋਂ ਉਹ ਜਗਤਰਾ ਪਿੰਡ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਗੱਡੀ ਇਕ ਟਰੱਕ ਨਾਲ ਟਕਰਾ ਗਈ।