ਰਾਮਕ੍ਰਿਸ਼ਨ ਉਪਾਧਿਆਏ
ਚੰਡੀਗੜ੍ਹ, 5 ਮਈ
ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਨੇ ਕਥਿਤ ਛੇੜਛਾੜ ਦੇ ਕੇਸ ਵਿੱਚ ਝੂਠ ਫੜਨ ਵਾਲਾ (ਪੌਲੀਗ੍ਰਾਫ਼) ਟੈਸਟ ਲਈ ਸਹਿਮਤੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਸ ਵਿਰੁੱਧ ਬੀਤੇ ਸਾਲ ਕੇਸ ਦਰਜ ਕੀਤਾ ਗਿਆ ਸੀ। ਮੰਤਰੀ ਨੇ ਸਥਾਨਕ ਅਦਾਲਤ ਵਿੱਚ ਕਥਿਤ ਛੇੜਛਾੜ ਦੇ ਕੇਸ ਵਿੱਚ ਪੌਲੀਗ੍ਰਾਫ ਟੈਸਟ ਕਰਵਾਉਣ ਦੀ ਇਜਾਜ਼ਤ ਮੰਗਣ ਲਈ ਚੰਡੀਗੜ੍ਹ ਪੁਲੀਸ ਵੱਲੋਂ ਦਾਇਰ ਕੀਤੀ ਅਰਜ਼ੀ ਦਾ ਵਿਸਤ੍ਰਿਤ ਜਵਾਬ ਸੌਂਪਿਆ। ਚੰਡੀਗੜ੍ਹ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਅਦਾਲਤ ਨੂੰ ਕਿਹਾ ਸੀ ਕਿ ਸੱਚ ਸਾਹਮਣੇ ਲਿਆਉਣ ਲਈ ਪੌਲੀਗ੍ਰਾਫ ਟੈਸਟ ਦੀ ਲੋੜ ਹੈ। ਜੂਨੀਅਰ ਮਹਿਲਾ ਕੋਚ ਦੀ ਸ਼ਿਕਾਇਤ ‘ਤੇ 31 ਦਸੰਬਰ ਨੂੰ ਮੰਤਰੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਮਹਿਲਾ ਕੋਚ ਨੇ ਦੋਸ਼ ਲਾਇਆ ਸੀ ਕਿ ਮੰਤਰੀ ਨੇ ਪਿਛਲੇ ਸਾਲ ਚੰਡੀਗੜ੍ਹ ਦੇ ਸੈਕਟਰ 7 ਸਥਿਤ ਆਪਣੀ ਸਰਕਾਰੀ ਰਿਹਾਇਸ਼ ‘ਤੇ ਉਸ ਨਾਲ ਛੇੜਛਾੜ ਕੀਤੀ ਸੀ।