ਨਵੀਂ ਦਿੱਲੀ, 10 ਮਈ
ਫਿਲਮ ‘ਦਿ ਕੇਰਲਾ ਸਟੋਰੀ’ ਦੇ ਨਿਰਮਾਤਾਵਾਂ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ 12 ਮਈ ਨੂੰ ਸੁਣਵਾਈ ਕਰਨ ਲਈ ਸਹਿਮਤੀ ਦੇ ਦਿੱਤੀ ਹੈ, ਜਿਸ ਵਿਚ ਪੱਛਮੀ ਬੰਗਾਲ ਸਰਕਾਰ ਵੱਲੋਂ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ। ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐੱਸ ਨਰਸਿਮ੍ਹਾ ਨੇ ਬੈਂਚ ਦੇ ਸਾਹਮਣੇ ਤੁਰੰਤ ਸੂਚੀਬੱਧ ਕਰਨ ਲਈ ਮਾਮਲੇ ਦਾ ਜ਼ਿਕਰ ਕੀਤਾ। ਸਾਲਵੇ ਨੇ ਕਿਹਾ ਕਿ ਪਟੀਸ਼ਨ ਪੱਛਮੀ ਬੰਗਾਲ ਅਤੇ ਤਾਮਿਲਨਾਡੂ ‘ਚ ਫਿਲਮ ‘ਤੇ ਪਾਬੰਦੀ ਨੂੰ ਚੁਣੌਤੀ ਦਿੰਦੀ ਹੈ।