12.4 C
Alba Iulia
Monday, April 29, 2024

ਜਿਨਸੀ ਸੋਸ਼ਣ ਮਾਮਲਾ: ਨਾਬਾਲਗ ਨੇ ਮੈਜਿਸਟ੍ਰੇਟ ਅੱਗੇ ਬਿਆਨ ਦਰਜ ਕਰਵਾਇਆ, ਭਲਵਾਨਾਂ ਨੇ ਬ੍ਰਿਜ ਭੂਸ਼ਨ ਖ਼ਿਲਾਫ਼ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਗਟਾਇਆ

Must Read


ਨਵੀਂ ਦਿੱਲੀ, 11 ਮਈ

ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਣ ਵਾਲੀ ਨਾਬਾਲਗ ਪਹਿਲਵਾਨ ਨੇ ਫੌਜਦਾਰੀ ਜਾਬਤਾ (ਸੀਆਰਪੀਸੀ) ਦੀ ਧਾਰਾ 164 ਦੇ ਤਹਿਤ ਮੈਜਿਸਟ੍ਰੇਟ ਦੇ ਸਾਹਮਣੇ ਬਿਆਨ ਦਰਜ ਕਰਵਾ ਦਿੱਤਾ ਹੈ। ਪੁਲੀਸ ਨੇ ਦੱਸਿਆ ਕਿ ਨਾਬਾਲਗ ਪਹਿਲਵਾਨ ਦਾ ਬਿਆਨ ਅਧਿਕਾਰਤ ਤੌਰ ‘ਤੇ ਬੁੱਧਵਾਰ ਨੂੰ ਸੀਆਰਪੀਸੀ ਦੀ ਧਾਰਾ 164 ਦੇ ਤਹਿਤ ਮੈਜਿਸਟ੍ਰੇਟ ਦੇ ਸਾਹਮਣੇ ਦਰਜ ਕੀਤਾ ਗਿਆ। ਨੇੜ ਭਵਿੱਖ ਵਿੱਚ ਬਾਕੀ ਛੇ ਮਹਿਲਾ ਪਹਿਲਵਾਨਾਂ ਦੇ ਵੀ ਮੈਜਿਸਟਰੇਟ ਦੇ ਸਾਹਮਣੇ ਬਿਆਨ ਲਏ ਜਾਣਗੇ।

ਇਸ ਦੌਰਾਨ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਨ ਖ਼ਿਲਾਫ਼ ਢੁਕਵੀਂ ਕਾਰਵਾਈ ਨਾ ਹੋਣ ਤੋਂ ਨਾਰਾਜ਼ ਪ੍ਰਦਰਸ਼ਨਕਾਰੀ ਭਲਾਵਨਾਂ ਨੇ ਸਿਰ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਕਾਲਾ ਦਿਵਸ ਮਨਾਇਆ। ਇਹ ਭਲਵਾਨ ਕਈ ਦਿਨ ਤੋਂ ਜੰਤਰ ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਹਨ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -