ਗੁਰਮਲਕੀਅਤ ਸਿੰਘ ਕਾਹਲੋਂ
ਵੈਨਕੂਵਰ, 12 ਮਈ
ਭਾਰਤੀ ਮੂਲ ਦੇ ਸਚਿਤ ਮਹਿਰਾ ਕੈਨੇਡਾ ਦੀ ਸੱਤਾਧਾਰੀ ਲਿਬਰਲ ਪਾਰਟੀ ਦੇ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਸੁਜਾਨੇ ਕਰਾਊਨ ਦੀ ਥਾਂ ਲਈ ਹੈ ਜੋ ਪਿਛਲੇ 7 ਸਾਲਾਂ ਤੋਂ ਪਾਰਟੀ ਪ੍ਰਧਾਨ ਸੀ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਮੇਤ ਕਈ ਆਗੂਆਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਪਾਰਟੀ ਦੀ ਮਜ਼ਬੂਤੀ ਦੀ ਉਮੀਦ ਜ਼ਾਹਰ ਕੀਤੀ ਹੈ। ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਜਸਟਿਨ ਟਰੂਡੋ ਕਈ ਸਾਲ ਲਿਬਰਲ ਪਾਰਟੀ ਦੇ ਪ੍ਰਧਾਨ ਰਹੇ।