ਨਵੀਂ ਦਿੱਲੀ, 7 ਜਨਵਰੀ
ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਮੁੰਬਈ ਪੁਲੀਸ ਦੇ ਕਮਿਸ਼ਨਰ ਹੇਮੰਤ ਨਗਰਾਲੇ ਨੂੰ ਨਾਰਕੋਟਿਕ ਕੰਟਰੋਲ ਬਿਊਰੋ ਦੇ ਸਾਬਕਾ ਖੇਤਰੀ ਡਾਇਰੈਕਟਰ ਸਮੀਰ ਵਾਨਖੇੜੇ ਨੂੰ ਪ੍ਰੇਸ਼ਾਨ ਕਰਨ ਦੀ ਸ਼ਿਕਾਇਤ ਦੇ ਸਬੰਧ ਵਿਚ ਸੁਣਵਾਈ ਲਈ 31 ਜਨਵਰੀ ਨੂੰ ਕਮਿਸ਼ਨ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਵਾਨਖੇੜੇ ਨੂੰ ਵੀ ਸੁਣਵਾਈ ਲਈ ਮੌਜੂਦ ਰਹਿਣ ਲਈ ਕਿਹਾ ਹੈ। ਕਰੂਜ਼ ਪਾਰਟੀ ਦੌਰਾਨ ਨਸ਼ੀਲੇ ਪਦਾਰਥ ਬਰਾਮਦ ਹੋਣ ਦੇ ਮਾਮਲੇ ਦੀ ਜਾਂਚ ਦੀ ਅਗਵਾਈ ਕਰਨ ਵਾਲੇ ਵਾਨਖੇੜੇ ‘ਤੇ ਹਾਲ ਵਿਚ ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ ਨੇ ਫ਼ਰਜ਼ੀ ਜਾਤੀ ਪ੍ਰਮਾਣ ਪੱਤਰ ਦੇਣ ਦਾ ਦੋਸ਼ ਲਗਾਇਆ ਸੀ ਜਦਕਿ ਵਾਨਖੇੜੇ ਨੇ ਦੋਸ਼ਾਂ ਨੂੰ ਰੱਦ ਕੀਤਾ ਹੈ। -ਪੀਟੀਆਈ