ਵਾਸ਼ਿੰਗਟਨ, 16 ਮਈ
ਅਮਰੀਕਾ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਰੂਸ, ਭਾਰਤ, ਚੀਨ ਅਤੇ ਸਾਊਦੀ ਅਰਬ ਸਮੇਤ ਕਈ ਦੇਸ਼ਾਂ ਦੀਆਂ ਸਰਕਾਰਾਂ ਖੁੱਲ੍ਹੇਆਮ ਧਾਰਮਿਕ ਭਾਈਚਾਰਿਆਂ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਵਿਦੇਸ਼ ਵਿਭਾਗ ਨੇ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ‘ਤੇ ਆਪਣੀ ਸਾਲਾਨਾ ਰਿਪੋਰਟ ਜਾਰੀ ਕੀਤੀ, ਜੋ ਦੁਨੀਆ ਭਰ ਦੇ ਦੇਸ਼ਾਂ ਵਿਚ ਧਾਰਮਿਕ ਆਜ਼ਾਦੀ ਦੀ ਸਥਿਤੀ ਦਾ ਦਸਤਾਵੇਜ਼ ਹੈ। ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਦਫਤਰ ਦੇ ਵਿਸ਼ੇਸ਼ ਦੂਤ ਰਸ਼ਦ ਹੁਸੈਨ ਨੇ ਇੱਥੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਵੱਲੋਂ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ 2022 ਦੀ ਸਾਲਾਨਾ ਰਿਪੋਰਟ ਜਾਰੀ ਕਰਨ ਤੋਂ ਬਾਅਦ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਕਈ ਮੁਲਕਾਂ ਦੀਆਂ ਸਰਕਾਰਾਂ ਵੱਲੋਂ ਆਪਣੀਆਂ ਹੱਦਾਂ ਦੇ ਅੰਦਰ ਧਾਰਮਿਕ ਭਾਈਚਾਰਿਆਂ ਮੈਂਬਰਾਂ ਨੂੰ ਖੁੱਲ੍ਹੇਆਮ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਰਿਪੋਰਟ ਦੁਨੀਆ ਭਰ ਦੇ 200 ਦੇਸ਼ਾਂ ਅਤੇ ਖੇਤਰਾਂ ਵਿੱਚ ਧਾਰਮਿਕ ਆਜ਼ਾਦੀ ਦੀ ਸਥਿਤੀ ਦਾ ਵਿਆਪਕ ਦ੍ਰਿਸ਼ ਹੈ।