ਨਵੀਂ ਦਿੱਲੀ, 16 ਮਈ
ਅਤਿਆਧੁਨਿਕ ਸਹੂਲਤਾਂ ਨਾਲ ਲੈਸ ਨਵੇਂ ਸ਼ਾਨਦਾਰ ਸੰਸਦ ਭਵਨ ਦੀ ਇਮਾਰਤ ਦਾ ਕੰਮ ਅੰਤਿਮ ਪੜਾਅ ‘ਤੇ ਹੈ ਅਤੇ ਇਸ ਮਹੀਨੇ ਦੇ ਅੰਤ ਤੱਕ ਇਸ ਦੇ ਬਣ ਕੇ ਤਿਆਰ ਹੋਣ ਦੀ ਸੰਭਾਵਨਾ ਹੈ। ਨਵੇਂ ਸੰਸਦ ਭਵਨ ਦੀ ਸਫ਼ਾਈ ਤਾਂ ਸ਼ੁਰੂ ਹੋ ਗਈ ਹੈ ਪਰ ਉਦਘਾਟਨ ਬਾਰੇ ਸਰਕਾਰ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਇਹ ਕਿਆਸ ਲਗਾਏ ਜਾ ਰਹੇ ਹਨ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ 30 ਮਈ ਦੇ ਨੇੜੇ-ਤੇੜੇ ਭਾਜਪਾ ਸਰਕਾਰ ਦੇ ਨੌਂ ਸਾਲ ਪੂਰੇ ਹੋਣ ‘ਤੇ ਕਰ ਸਕਦੇ ਹਨ। ਨਵੇਂ ਸੰਸਦ ਭਵਨ ਦੀ ਉਸਾਰੀ ਦੋ ਸਾਲ ਪਹਿਲਾਂ ਸ਼ੁਰੂ ਹੋਈ ਸੀ। ਨਵੀਂ ਇਮਾਰਤ ਦੇਸ਼ ਦੇ ਪਾਵਰਹਾਊਸ ਸੈਂਟਰਲ ਵਿਸਟਾ ਦੇ ਪੁਨਰ ਵਿਕਾਸ ਦਾ ਹਿੱਸਾ ਹੈ।