12.4 C
Alba Iulia
Saturday, June 3, 2023

ਅਮਨ ਅਰੋੜਾ ਨੇ ਸੀ-ਪਾਈਟ ਕੈਂਪਾਂ ਦੇ ਵਿਸਥਾਰ ਲਈ ਸਰਵੇਖਣ ਕਰਨ ਦੇ ਆਦੇਸ਼ ਦਿੱਤੇ

Must Read


ਚੰਡੀਗੜ੍ਹ, 20 ਮਈ

ਪੰਜਾਬ ਦੇ ਨੌਜਵਾਨਾਂ ਨੂੰ ਸੈਨਾ ਅਤੇ ਅਰਧ ਸੈਨਿਕ ਬਲਾਂ ਵਿੱਚ ਰੁਜ਼ਗਾਰ ਲਈ ਸਿਖਲਾਈ ਪ੍ਰਦਾਨ ਕਰਨ ਵਾਸਤੇ ਸੀ-ਪਾਈਟ ਕੈਂਪਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸੀ-ਪਾਈਟ ਕੈਂਪਾਂ ਦੇ ਵਿਸਤਾਰ ਦੀਆਂ ਸੰਭਾਵਨਾਵਾਂ ਦੀ ਪੜਚੋਲ ਲਈ ਸਰਵੇਖਣ ਕਰਵਾਇਆ ਜਾਵੇ। ਇਥੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਰੋੜਾ ਨੇ ਡਾਇਰੈਕਟਰ ਜਨਰਲ ਸੀ-ਪਾਈਟ ਮੇਜਰ ਜਨਰਲ (ਸੇਵਾਮੁਕਤ) ਰਾਮਬੀਰ ਸਿੰਘ ਮਾਨ ਨੂੰ ਮੌਜੂਦਾ ਸੀ-ਪਾਈਟ ਕੈਂਪਾਂ ਦੀ ਕਾਇਆ ਕਲਪ ਕਰਨ ਦੇ ਵੀ ਨਿਰਦੇਸ਼ ਦਿੱਤੇ, ਜਿਸ ਲਈ ਸੂਬਾ ਸਰਕਾਰ ਵੱਲੋਂ ਲੋੜੀਂਦਾ ਬਜਟ ਅਲਾਟ ਕੀਤਾ ਜਾਵੇਗਾ। ਇਸੇ ਦੌਰਾਨ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਮੰਤਰੀ ਨੇ ਕਿਹਾ ਕਿ ਮਿਸ਼ਨ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਿਖਲਾਈ ਨਾਲ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣਾ ਹੈ ਤਾਂ ਜੋ ਉਹ ਬਿਹਤਰ ਰੁਜ਼ਗਾਰ ਹਾਸਲ ਕਰਨ ਦੇ ਯੋਗ ਬਣਨ। ਉਨ੍ਹਾਂ ਦੁਹਰਾਇਆ ਕਿ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਉਦਯੋਗ ਦੀਆਂ ਲੋੜਾਂ ਵਿਚਕਾਰ ਪਾੜੇ ਨੂੰ ਪੂਰਨ ‘ਤੇ ਧਿਆਨ ਕੇਂਦਰਿਤ ਕੀਤਾ ਜਾਣਾ ਚਾਹੀਦਾ ਹੈ। ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਸਿਖਲਾਈ ਕੋਰਸ ਸ਼ੁਰੂ ਕਰਨ ਲਈ ਵੀ ਕਿਹਾ ਤਾਂ ਜੋ ਹੁਨਰਮੰਦ ਨੌਜਵਾਨਾਂ ਨੂੰ ਨੌਕਰੀਆਂ ਪ੍ਰਾਪਤ ਕਰਨ ਲਈ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਸਬੰਧੀ ਚਰਚਾ ਕਰਦਿਆਂ ਮੰਤਰੀ ਨੇ ਕਿਹਾ ਕਿ ਸੀ-ਪਾਈਟ ਸਿਖਲਾਈ ਨੌਜਵਾਨਾਂ ਨੂੰ ਉਨ੍ਹਾਂ ਦੀ ਊਰਜਾ ਨੂੰ ਬਿਹਤਰ ਢੰਗ ਨਾਲ ਸਹੀ ਦਿਸ਼ਾ ਵਿੱਚ ਲਗਾਉਣ ਵਿੱਚ ਮਦਦ ਕਰੇਗੀ ਅਤੇ ਉਨ੍ਹਾਂ ਨੂੰ ਅਨੁਸ਼ਾਸਿਤ ਜੀਵਨ ਜਿਊਣ ਦਾ ਰਾਹ ਦਿਖਾਏਗੀ। ਉਨ੍ਹਾਂ ਕਿਹਾ ਕਿ ਹਥਿਆਰਬੰਦ ਬਲਾਂ ਅਤੇ ਕੇਂਦਰੀ ਹਥਿਆਰਬੰਦ ਪੁਲੀਸ ਬਲ (ਸੀਏਪੀਐੱਫ) ਵਿੱਚ ਭਰਤੀ ਹੋਣ ਦੇ ਇੱਛੁਕ ਨੌਜਵਾਨਾਂ ਨੂੰ ਸਿਖਲਾਈ ਪ੍ਰਦਾਨ ਕਰਨ ਵਿੱਚ ਸੀ-ਪਾਈਟ ਅਹਿਮ ਭੂਮਿਕਾ ਨਿਭਾ ਸਕਦਾ ਹੈ।

ਉਨ੍ਹਾਂ ਨੇ ਸੀ-ਪਾਈਟ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਠੋਸ ਯਤਨ ਕਰਨ ‘ਤੇ ਵੀ ਜ਼ੋਰ ਦਿੱਤਾ। ਮੀਟਿੰਗ ਵਿੱਚ ਸਕੱਤਰ ਰੁਜ਼ਗਾਰ ਉਤਪਤੀ ਕੁਮਾਰ ਰਾਹੁਲ, ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ, ਡਾਇਰੈਕਟਰ ਤਕਨੀਕੀ ਸਿੱਖਿਆ ਡੀਪੀਐੱਸ ਖਰਬੰਦਾ, ਜੁਆਇੰਟ ਡਾਇਰੈਕਟਰ ਸ੍ਰੀਮਤੀ ਸੰਜੀਦਾ ਬੇਰੀ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।



News Source link

- Advertisement -
- Advertisement -
Latest News

ਪੰਜਾਬ ਸਰਕਾਰ ਨੇ ਜੇਲ੍ਹ ’ਚ ਬੰਦ ‘ਆਪ’ ਨੇਤਾ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਲਾਇਆ

ਜਗਮੋਹਨ ਸਿੰਘ ਰੂਪਨਗਰ, 1 ਜੂਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਰਤਪੁਰ ਸਾਹਿਬ...
- Advertisement -

More Articles Like This

- Advertisement -