12.4 C
Alba Iulia
Tuesday, April 30, 2024

ਆਈਫਾ 2023: ਕਮਲ ਹਾਸਨ ਨੂੰ ਮਿਲੇਗਾ ਆਊਂਟਸਟੈਂਡਿੰਗ ਅਚੀਵਮੈਂਟ ਐਵਾਰਡ

Must Read


ਮੁੰਬਈ: ਉੱਘੇ ਅਦਾਕਾਰ ਕਮਲ ਹਾਸਨ ਨੂੰ ਇੰਟਰਨੈਸ਼ਨਲ ਇੰਡੀਅਨ ਫ਼ਿਲਮ ਅਕਾਦਮੀ (ਆਈਫਾ) ਵਿੱਚ ‘ਆਊਂਟਸਟੈਂਡਿੰਗ ਅਚੀਵਮੈਂਟ ਐਵਾਰਡ’ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਐਵਾਰਡ ਸਮਾਗਮ ਆਬੂਧਾਬੀ ਵਿੱਚ 26 ਅਤੇ 27 ਮਈ ਨੂੰ ਹੋਵੇਗਾ, ਜਿਸ ਵਿੱਚ ਕਮਲ ਹਾਸਨ ਤੋਂ ਇਲਾਵਾ ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ ਅਤੇ ਅਦਾਕਾਰ ਜੋੜੀ ਰਿਤੇਸ਼ ਦੇਸ਼ਮੁਖ ਅਤੇ ਜੈਨੇਲੀਆ ਡਿਸੂਜ਼ਾ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਦੂਜੇ ਪਾਸੇ ਕਮਲ ਹਾਸਨ ਨੇ ਕਿਹਾ ਕਿ ਉਹ ਇਸ ਐਵਾਰਡ ਸਮਾਗਮ ਦੀ ਬੇਸਬਰੀ ਨਾਲ ਉਡੀਕ ਕਰ ਰਿਹਾ ਹੈ। ਉਸ ਨੇ ਕਿਹਾ, ‘ਮੈਂ ਬਹੁਤ ਹੀ ਸ਼ੁਕਰਗੁਜ਼ਾਰ ਹਾਂ ਕਿ ਮੈਂ ਕਈ ਆਈਫਾ ਸਮਾਗਮਾਂ ਦਾ ਹਿੱਸਾ ਰਿਹਾ ਹਾਂ ਅਤੇ ਉਹ ਵਿਸ਼ਵ ਪੱਧਰ ‘ਤੇ ਭਾਰਤੀ ਸਿਨੇਮਾ ਨੂੰ ਉਤਸ਼ਾਹਿਤ ਕਰਨ ਲਈ ਬਹੁਤ ਵਧੀਆ ਕੰਮ ਕਰ ਰਹੇ ਹਨ।’ ਜ਼ਿਕਰਯੋਗ ਹੈ ਕਿ ਕਮਲ ਹਾਸਨ ਨੇ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਸਾਲ 1960 ਵਿੱਚ ਕੀਤੀ ਸੀ। ਉਨ੍ਹਾਂ ਛੇ ਸਾਲ ਦੀ ਉਮਰ ਵਿਚ ਤਾਮਿਲ ਫ਼ਿਲਮ ਵਿੱਚ ਬਾਲ ਕਲਾਕਾਰ ਵਜੋਂ ਕੰਮ ਕੀਤਾ ਸੀ। 68 ਸਾਲਾ ਕਮਲ ਹਾਸਨ ਪਿਛਲੇ ਕਈ ਦਹਾਕਿਆਂ ਤੋਂ ਆਪਣੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰ ਰਹੇ ਹਨ। ਉਨ੍ਹਾਂ ਨੇ 1983 ਵਿੱਚ ਫਿਲਮ ‘ਸਦਮਾ’ ਰਾਹੀਂ ਬੌਲੀਵੁੱਡ ਵਿਚ ਆਪਣੇ ਸਫ਼ਰ ਦੀ ਸ਼ੁਰੂਆਤ ਕੀਤੀ ਸੀ। ਕਮਲ ਹਾਸਨ ਬਿਹਤਰੀਨ ਅਦਾਕਾਰ ਹੋਣ ਦੇ ਨਾਲ ਹੀ ਫਿਲਮ ਨਿਰਦੇਸ਼ਕ, ਸਕਰੀਨਪਲੇਅ ਰਾਈਟਰ, ਪਲੇਅਬੈਕ ਸਿੰਗਰ ਤੇ ਟੀਵੀ ਮੇਜ਼ਬਾਨ ਵੀ ਹਨ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -