ਨਵੀਂ ਦਿੱਲੀ, 22 ਮਈ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਕੀਤੇ ਜਾਣ ਦੀ ਮੰਗ ਕਰਦਿਆਂ ਕਿਹਾ ਕਿ ਜੇ ਅਜਿਹਾ ਹੁੰਦਾ ਹੈ ਤਾਂ ਇਹ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾੲੇਗਾ। ਉਨ੍ਹਾਂ ਦੋਸ਼ ਲਾਇਆ ਕਿ ‘ਭਾਰਤੀ ਜਨਤਾ ਪਾਰਟੀ ਅਤੇ ਰਾਸ਼ਟਰੀ ਸੋਇਮਸੇਵਕ ਸੰਘ’ ਦੀ ਸਰਕਾਰ ਵਿੱਚ ਰਾਸ਼ਟਰਪਤੀ ਦਾ ਅਹੁਦਾ ਮਹਿਜ਼ ਦਿਖਾਵਾ ਬਣ ਕੇ ਰਹਿ ਗਿਆ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਐਤਵਾਰ ਨੂੰ ਕਿਹਾ ਸੀ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਹੀਂ, ਸਗੋਂ ਰਾਸ਼ਟਰਪਤੀ ਮੁਰਮੂ ਨੂੰ ਕਰਨਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 28 ਮਈ ਨੂੰ ਸੰਸਦ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨਗੇ।