ਸਿਡਨੀ, 23 ਮਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਆਸਟਰੇਲਿਆਈ ਹਮਰੁਤਬਾ ਐਂਥਨੀ ਅਲਬਾਨੀਜ਼ ਨਾਲ ਅੱਜ ਕੁਡੋਸ ਬੈਂਕ ਅਰੇਨਾ ਪਹੁੰਚੇ, ਜਿੱਥੇ ਸ੍ਰੀ ਮੋਦੀ ਨੇ ਕਿਹਾ ਕਿ ਪਰਵਾਸੀ ਭਾਰਤੀਆਂ ਨਾਲ ਜੁੜ ਕੇ ਖੁਸ਼ੀ ਹੋਈ। ਭਾਰਤ ਤੇ ਆਸਟਰੇਲੀਆ ਵਿਚਾਲੇ ਸਬੰਧ ਆਪਸੀ ਵਿਸ਼ਵਾਸ ਤੇ ਸਨਮਾਨ ‘ਤੇ ਅਧਾਰਤ ਹਨ। ਸ੍ਰੀ ਮੋਦੀ ਆਸਟਰੇਲੀਆ ਦੌਰੇ ‘ਤੇ ਹਨ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਆਸਟਰੇਲੀਆ ਦੀਆਂ ਪ੍ਰਮੁੱਖ ਕੰਪਨੀਆਂ ਦੇ ਉਦਯੋਗਪਤੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਤਕਨਾਲੋਜੀ, ਹੁਨਰ ਅਤੇ ਸਵੱਛ ਊਰਜਾ ਵਰਗੇ ਖੇਤਰਾਂ ਵਿੱਚ ਭਾਰਤੀ ਉਦਯੋਗ ਨਾਲ ਸਹਿਯੋਗ ਵਧਾਉਣ ਦਾ ਸੱਦਾ ਦਿੱਤਾ। ਸ੍ਰੀ ਮੋਦੀ ਆਪਣੇ ਤਿੰਨ ਦੇਸ਼ਾਂ ਦੇ ਦੌਰੇ ਦੇ ਆਖਰੀ ਪੜਾਅ ਦੇ ਹਿੱਸੇ ਵਜੋਂ ਸੋਮਵਾਰ ਨੂੰ ਸਿਡਨੀ ਪਹੁੰਚੇ।