12.4 C
Alba Iulia
Saturday, June 3, 2023

ਪੱਟੀ ਨੇੜਲੇ ਪਿੰਡ ਸੈਦਪੁਰ ’ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Must Read


ਬੇਅੰਤ ਸਿੰਘ ਸੰਧੂ

ਪੱਟੀ, 23 ਅਪਰੈਲ

ਇੱਥੋਂ ਨੇੜਲੇ ਪਿੰਡ ਸੈਦਪੁਰ ਵਿੱਚ ਅੱਜ ਦੇਰ ਸ਼ਾਮ ਕੁਝ ਵਿਅਕਤੀਆਂ ਨੇ ਪਿੰਡ ਦੇ ਹੀ ਇੱਕ ਨੌਜਵਾਨ ਜਗਰੂਪ ਸਿੰਘ (27) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਦੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਹਰਭਜਨ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਜਗਰੂਪ ਸਿੰਘ ਆਪਣੇ ਚਾਰ ਸਾਲ ਦੇ ਬੇਟੇ ਨਾਲ ਸ਼ਾਮ ਨੂੰ ਪਿੰਡ ਦੀ ਗਰਾਊਂਡ ‘ਚ ਫੁਟਬਾਲ ਖੇਡ ਕੇ ਮੁੜ ਰਿਹਾ ਸੀ ਕਿ ਪਿੰਡ ਸੈਦਪੁਰ ਦੇ ਹੀ ਜੱਜਬੀਰ ਸਿੰਘ ਪੁੱਤਰ ਦਲਜੀਤ ਸਿੰਘ ਤੇ ਉਸ ਦੇ ਸਾਥੀਆਂ ਨੇ ਗੋਲੀਆਂ ਮਾਰ ਕੇ ਜਗਰੂਪ ਦੀ ਹੱਤਿਆ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਵਾਰਦਾਤ ਦੌਰਾਨ ਜਗਰੂਪ ਦੇ ਚਾਰ ਸਾਲਾਂ ਦੇ ਲੜਕੇ ਦਾ ਬਚਾਅ ਹੋ ਗਿਆ। ਹਰਭਜਨ ਸਿੰਘ ਮੁਤਾਬਕ ਦੋ ਕੁ ਮਹੀਨੇ ਪਹਿਲੇ ਹੋਏ ਝਗੜੇ ਦੀ ਰੰਜ਼ਿਸ਼ ਕਾਰਨ ਮੁਲਜ਼ਮ ਪਰਿਵਾਰ ਨੇ ਉਨ੍ਹਾਂ ਦੇ ਲੜਕੇ ਜਗਰੂਪ ਸਿੰਘ ਦਾ ਕਤਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਥਾਣਾ ਸਦਰ ਪੱਟੀ ਦੀ ਪੁਲੀਸ ਨੂੰ ਸੂਚਿਤ ਕੀਤਾ ਗਿਆ ਪਰ ਪੁਲੀਸ ਨੇ ਫਿਲਹਾਲ ਕੋਈ ਕਾਰਵਾਈ ਨਹੀਂ ਕੀਤੀ। ਦੂਜੇ ਪਾਸੇ ਡੀਐੱਸਪੀ ਪੱਟੀ ਸਤਨਾਮ ਸਿੰਘ ਨੇ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।



News Source link

- Advertisement -
- Advertisement -
Latest News

ਪੰਜਾਬ ਸਰਕਾਰ ਨੇ ਜੇਲ੍ਹ ’ਚ ਬੰਦ ‘ਆਪ’ ਨੇਤਾ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਲਾਇਆ

ਜਗਮੋਹਨ ਸਿੰਘ ਰੂਪਨਗਰ, 1 ਜੂਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਰਤਪੁਰ ਸਾਹਿਬ...
- Advertisement -

More Articles Like This

- Advertisement -