ਲਾਹੌਰ, 23 ਮਈ
ਪੀਟੀਆਈ ਦੇ ਪ੍ਰਧਾਨ ਇਮਰਾਨ ਖਾਨ ਦੀ ਲੰਘੀ 9 ਮਈ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਹੋਏ ਹਿੰਸਕ ਰੋਸ ਮੁਜ਼ਾਹਰਿਆਂ ਦਰਮਿਆਨ ਮੁਜ਼ਹਰਾਕਾਰੀਆਂ ਨੂੰ ਆਪਣੇ ਅੰਦਰ ਦਾਖਲ ਹੋਣ ਦੇਣ ਤੇ ਭੰਨ ਤੋੜ ਕਰਨ ਦੀ ਇਜਾਜ਼ਤ ਦੇਣ ਦੇ ਮਾਮਲੇ ‘ਚ ਲਾਹੌਰ ਦੇ ਸਾਬਕਾ ਕੋਰ ਕਮਾਂਡਰ ਲੈਫਟੀਨੈਂਟ ਜਨਰਲ ਸਲਮਾਨ ਫਯਾਜ਼ ਗਨੀ ਜਾਂਚ ਦੇ ਘੇਰੇ ਵਿੱਚ ਹਨ। ਮੀਡੀਆ ਰਿਪੋਰਟਾਂ ਅਨੁਸਾਰ ਗਨੀ ਦੇ ਹੋਰਨਾਂ ਵਿਅਕਤੀਆਂ ਨਾਲ ਸਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਗਨੀ ਦੀ ਪਤਨੀ ਪਾਕਿਸਤਾਨ ਦੇ ਚੀਫ ਜਸਟਿਸ ਉਮਰ ਅਤਾ ਬੰਡਿਆਲ ਦੀ ਰਿਸ਼ਤੇ ‘ਚ ਭੈਣ ਹੈ। ਸੋਸ਼ਲ ਮੀਡੀਆ ‘ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਲੈਫਟੀਨੈਂਟ ਜਨਰਲ ਗਨੀ ਲਾਪਤਾ ਹਨ ਜਦਕਿ ਕੁਝ ਰਿਪੋਰਟਾਂ ‘ਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਫੌਜ ਮੁਖੀ ਦੇ ਹੁਕਮਾਂ ‘ਤੇ ਹਿਰਾਸਤ ‘ਚ ਲਿਆ ਗਿਆ ਹੈ। -ਆਈਏਐੱਨਐੱਸ