12.4 C
Alba Iulia
Saturday, June 3, 2023

ਪੰਜਾਬ ’ਚ ਨਵਿਆਉਣਯੋਗ ਊਰਜਾ ਦੇ ਹਿੱਸੇ ਨੂੰ 2030 ਤੱਕ 30 ਫ਼ੀਸਦ ਤੱਕ ਵਧਾਉਣ ਦੇ ਯਤਨ: ਅਮਨ ਅਰੋੜਾ

Must Read


ਚੰਡੀਗੜ੍ਹ, 24 ਮਈ

ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਨੂੰ ਦੇਸ਼ ਭਰ ਵਿੱਚ ਗ਼ੈਰ-ਰਵਾਇਤੀ ਊਰਜਾ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦ ਹੀ ਗਰੀਨ ਹਾਈਡ੍ਰੋਜਨ ਨੀਤੀ ਲਿਆਂਦੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਾਲ 2030 ਤੱਕ ਨਵਿਆਉਣਯੋਗ ਊਰਜਾ ਦੀ ਵਰਤੋਂ ਦੇ ਹਿੱਸੇ ਨੂੰ 30 ਫ਼ੀਸਦ ਤੱਕ ਵਧਾਉਣ ਲਈ ਵੀ ਠੋਸ ਯਤਨ ਕੀਤੇ ਜਾ ਰਹੇ ਹਨ। 5ਵੇਂ ਈਐੱਲਈਟੀਐੱਸ ਕੌਮੀ ਊਰਜਾ ਸੰਮੇਲਨ ‘ਚ ਸ੍ਰੀ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਧਰਤੀ ਨੂੰ ਬਚਾਉਣ ਲਈ ਰਵਾਇਤੀ ਬਿਜਲੀ ਉਤਪਾਦਨ ਤੋਂ ਨਵਿਆਉਣਯੋਗ ਊਰਜਾ ਸਰੋਤਾਂ ਵੱਲ ਜਾਣ ਦਾ ਇਹ ਸਹੀ ਸਮਾਂ ਹੈ। 3200 ਮੈਗਾਵਾਟ ਸਮਰਥਾ ਦੇ ਨਵਿਆਉਣਯੋਗ ਊਰਜਾ ਪ੍ਰਾਜੈਕਟ, ਜਿਨ੍ਹਾਂ ਵਿੱਚ 2000 ਮੈਗਾਵਾਟ ਸਮਰਥਾ ਦੇ ਸੋਲਰ ਪਲਾਂਟ ਵੀ ਸ਼ਾਮਲ ਹਨ, ਸੂਬੇ ਵਿੱਚ ਸਥਾਪਤ ਕੀਤੇ ਗਏ ਹਨ, ਜੋ ਪੰਜਾਬ ਵਿੱਚ ਸਥਾਪਿਤ ਕੀਤੀ ਕੁੱਲ ਸਮਰਥਾ ਦਾ 21 ਫ਼ੀਸਦ ਬਣਦਾ ਹੈ। ਉਨ੍ਹਾਂ ਕਿਹਾ ਕਿ ਹਰ ਸਾਲ 2 ਕਰੋੜ ਟਨ ਤੋਂ ਵੱਧ ਝੋਨੇ ਦੀ ਪਰਾਲੀ ਦਾ ਉਤਪਾਦਨ ਹੋ ਰਿਹਾ ਹੈ ਅਤੇ ਸਿਰਫ਼ 70-80 ਲੱਖ ਟਨ ਪਰਾਲੀ ਦਾ ਖੇਤਾਂ ਵਿੱਚ ਅਤੇ ਖੇਤਾਂ ਤੋਂ ਬਾਹਰ ਪ੍ਰਬੰਧਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਝੋਨੇ ਦੀ ਪਰਾਲੀ ਨੂੰ ਕਿਸਾਨਾਂ ਲਈ ਸੰਪਤੀ ਵਿੱਚ ਤਬਦੀਲ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ। ਕੈਬਨਿਟ ਮੰਤਰੀ ਵੱਲੋਂ ਈ-ਜੀਓਵੀ ਮੈਗਜ਼ੀਨ ਦਾ ਵਿਸ਼ੇਸ਼ ਅੰਕ ਵੀ ਜਾਰੀ ਕੀਤਾ ਗਿਆ। ਪੇਡਾ ਦੇ ਚੇਅਰਮੈਨ ਐੱਚਐੱਸ ਹੰਸਪਾਲ ਨੇ ਨਵਿਆਉਣਯੋਗ ਊਰਜਾ ਨੂੰ ਅਪਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਨਵਜੋਤ ਸਿੰਘ ਮੰਡੇਰ (ਜਰਗ) ਨੇ ਕਿਹਾ ਕਿ ਇਹ ਸੰਮੇਲਨ ਉਦਯੋਗਪਤੀਆਂ, ਨੀਤੀ ਨਿਰਮਾਤਾਵਾਂ ਅਤੇ ਨਿਵੇਸ਼ਕਾਂ ਦਰਮਿਆਨ ਗਿਆਨ ਦੀ ਸਾਂਝ ਅਤੇ ਨੈੱਟਵਰਕਿੰਗ ਦੀ ਸਹੂਲਤ ਪ੍ਰਦਾਨ ਕਰੇਗਾ। ਵਧੀਕ ਮੁੱਖ ਸਕੱਤਰ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਏ. ਵੇਣੂ ਪ੍ਰਸਾਦ ਨੇ ਸਾਫ਼-ਸੁਥਰੀ ਤੇ ਗਰੀਨ ਊਰਜਾ ਨੂੰ ਉਤਸ਼ਾਹਿਤ ਕਰਨ ਦੇ ਸੁਪਨਮਈ ਟੀਚੇ ਵਾਸਤੇ ਪੇਡਾ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੇ ਕਿਹਾ ਕਿ ਸਥਿਰਤਾ, ਉਪਲਬਧਤਾ, ਕਿਫਾਇਤੀ, ਗੁਣਵੱਤਾ ਅਤੇ ਵਾਤਾਵਰਣ ਪੱਖੀ ਬਿਜਲੀ ਮੁੱਖ ਟੀਚਾ ਹੈ ਅਤੇ ਨਵਿਆਉਣਯੋਗ ਊਰਜਾ ਖੇਤਰ ਜ਼ਰੀਏ ਹੀ ਇਸ ਟੀਚੇ ਨੂੰ ਹਾਸਲ ਕੀਤਾ ਜਾ ਸਕਦਾ ਹੈ। ਪੇਡਾ ਦੇ ਡਾਇਰੈਕਟਰ ਐੱਮਪੀ ਸਿੰਘ ਨੇ ਸੂਬੇ ਵਿੱਚ ਨਵਿਆਉਣਯੋਗ ਤੇ ਊਰਜਾ ਸੰਭਾਲ ਪ੍ਰੋਗਰਾਮਾਂ ਵਿੱਚ ਏਜੰਸੀ ਦੁਆਰਾ ਕੀਤੀਆਂ ਪਹਿਲਕਦਮੀਆਂ ਨੂੰ ਉਜਾਗਰ ਕੀਤਾ। ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਇਸ ਮੌਕੇ ਲਗਾਈ ਪ੍ਰਦਰਸ਼ਨੀ ਦੌਰਾਨ ਇਲੈਕਟ੍ਰਾਨਿਕ ਵਾਹਨਾਂ ਅਤੇ ਹੋਰ ਸਟਾਲਾਂ ਦਾ ਦੌਰਾ ਵੀ ਕੀਤਾ। ਇਸ ਸੰਮੇਲਨ ਦੌਰਾਨ ਪ੍ਰਮੁੱਖ ਪਤਵੰਤਿਆਂ ਵਿੱਚ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਸ੍ਰੀਮਤੀ ਕੈਰੋਲਿਨ ਰੋਵੇਟ, ਈ-ਜੀਓਵੀ ਮੈਗਜ਼ੀਨ ਦੇ ਮੁੱਖ ਸੰਪਾਦਕ ਡਾ. ਰਵੀ ਗੁਪਤਾ, ਜੀ.ਆਈ.ਜ਼ੈੱਡ ਦੀ ਸੀਨੀਅਰ ਸਲਾਹਕਾਰ ਸ੍ਰੀਮਤੀ ਨਿਧੀ ਸਰੀਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਈਵਾਲਾਂ ਨੇ ਸ਼ਮੂਲੀਅਤ ਕੀਤੀ।News Source link

- Advertisement -
- Advertisement -
Latest News

ਪੰਜਾਬ ਸਰਕਾਰ ਨੇ ਜੇਲ੍ਹ ’ਚ ਬੰਦ ‘ਆਪ’ ਨੇਤਾ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਲਾਇਆ

ਜਗਮੋਹਨ ਸਿੰਘ ਰੂਪਨਗਰ, 1 ਜੂਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਰਤਪੁਰ ਸਾਹਿਬ...
- Advertisement -

More Articles Like This

- Advertisement -